01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਆਈ. ਟੀ. ਆਈ. ਪਾਸ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਕਰਨਾ ਮੰਦਭਾਗਾ-ਸਰਬਜੀਤ ਕੌਰ ਬਰਾੜ

ਅਜੀਤ ਡੈਸਕ 10-06-2026
ਮੁੱਦਕੀ, 9 ਜੂਨ (ਭਾਰਤ ਭੂਸ਼ਨ ਅਗਰਵਾਲ)-ਬਿਜਲੀ ਨਿਗਮ ਦੇ ਮੁੱਖ ਦਫ਼ਤਰ ਅੱਗੇ ਸੰਘਰਸ਼ ਕਰ ਰਹੇ ਆਈ. ਟੀ. ਆਈ. ਪਾਸ ਨੌਜਵਾਨਾਂ 'ਤੇ ਪੁਲਿਸ ਵਲੋਂ ਅਣਮਨੁੱਖੀ ਤਸ਼ੱਦਦ ਕਰਨ ਦੀ ਕਾਰਵਾਈ ਬਹੁਤ ਹੀ ਮੰਦਭਾਗੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਸਰਬਜੀਤ ਕੌਰ ਬਰਾੜ ਮੁੱਦਕੀ ਨੇ ਕੀਤਾ | ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਲਾਇਨਮੈਨ 2600 ਆਪਰੋਟਰਸ਼ਿਪ ਯੂਨੀਅਨ ਵਲੋਂ ਸ਼ਾਂਤਮਈ ਢੰਗ ਨਾਲ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਸਰਕਾਰ ਵਲੋਂ ਇਨ੍ਹਾਂ ਪ੍ਰਦਰਸ਼ਨ ਕਰਨ ਵਾਲੇ ਆਈ.ਟੀ.ਆਈ ਪਾਸ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਬਜਾਏ ਭਾਰੀ ਲਾਠੀਚਾਰਜ ਕਰਕੇ ਜ਼ਖ਼ਮੀ ਕਰ ਦਿੱਤਾ, ਜੋ ਕਿ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਵਹਿਸ਼ੀਪੁਣੇ ਦੀ ਹੱਦ ਪਾਰ ਕਰ ਚੁੱਕਾ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਨੌਕਰੀਆਂ ਦੇਣ ਦੇ ਪੇਸ਼ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਿਤ ਤੋਂ ਰਹੇ ਹਨ | ਸਰਬਜੀਤ ਕੌਰ ਬਰਾੜ ਨੇ ਕਿਹਾ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨਿਹੱਥੇ ਨੌਜਵਾਨਾਂ 'ਤੇ ਲਾਠੀਚਾਰਜ ਕਰ ਕੇ ਜ਼ਖਮੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ ਕਰਕੇ ਪੁਲਿਸ ਮੁਲਾਜ਼ਮਾਂ 'ਤੇ ਪਰਚੇ ਦਰਜ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖ਼ਿਲਾਫ਼ ਕਾਂਗਰਸ ਪਾਰਟੀ ਡਟ ਕੇ ਖੜੀ ਹੈ ਅਤੇ ਨੌਜਵਾਨਾਂ 'ਤੇ ਹੋਏ ਤਸ਼ੱਦਦ ਦਾ ਇਨਸਾਫ਼ ਲੈਣ ਲਈ ਕੋਈ ਵੀ ਪ੍ਰੋਗਰਾਮ ਉਲੀਕਣਾ ਪਿਆ ਤਾਂ ਉਹ ਕਾਂਗਰਸ ਪਾਰਟੀ ਉਲੀਕੇਗੀ |
ਪਿਛਲੀ ਖ਼ਬਰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦਸੂਹਾ ਦਾ ਬੀ.ਏ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।