01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 10-06-2026

ਜਲਾਲਾਬਾਦ, 9 ਜੂਨ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਨਛੱਤਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸਿੰਘੇਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੁਖਵਿੰਦਰ ਸਿੰਘ ਪੁੱਤਰ ਮੰਗਲ ਸਿੰਘ ਅਤੇ ਗੁਰਵਿੰਦਰ ਕੌਰ ਵਿਧਵਾ ਮੰਗਲ ਸਿੰਘ ਵਾਸੀ ਕਾਸ਼ੀ ਰਾਮ ਕਾਲੋਨੀ ਫ਼ਾਜ਼ਿਲਕਾ ਨੇ ਪੂਜਾ ਰਾਣੀ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਅਤੇ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਸਰਕਾਰੀ ਕੰਮ 'ਚ ਰੁਕਾਵਟ ਪਾਉਣ ਤੇ 2 ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ.ਬਲਕਾਰ ਸਿੰਘ ਨੇ ਦੱਸਿਆ ਕਿ ਨਹਿਰੀ ਵਿਭਾਗ ਦੇ ਪੱਤਰ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਮੰਗਲ ਸਿੰਘ ਅਤੇ ਬਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਲਾਧੂਕਾ ਨੇ ਨਹਿਰ ਦੀ ਪਟੜੀ 'ਤੇ ਚੱਲ ਰਹੇ ਸਰਕਾਰੀ ਕੰਮ ਦੌਰਾਨ ਰਮੇਸ਼ ਸਿੰਘ ਬੇਲਦਾਰ ਨਾਲ ਗਾਲੀ-ਗਲੌਚ ਅਤੇ ਕੁੱਟਮਾਰ ਕੀਤੀ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਅÏਰਤ ਨਾਲ ਕੁੱਟਮਾਰ ਕਰਨ ਤੇ 2 ਖ਼ਿਲਾਫ਼ ਮਾਮਲਾ ਦਰਜ
ਜਲਾਲਾਬਾਦ, 9 ਜੂਨ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਅÏਰਤ ਨਾਲ ਮਾਰਕੁੱਟ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮੇਸ਼ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਸਵਰਨਾ ਰਾਣੀ ਪਤਨੀ ਗੁਰਦੇਵ ਸਿੰਘ ਵਾਸੀ ਜਾਫਰਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਦੇਵ ਸਿੰਘ ਪੁੱਤਰ ਦਲੀਪ ਸਿੰਘ ਅਤੇ ਦਲੀਪ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਜਾਫਰਾ ਨੇ ਉਸ ਦੇ ਘਰ ਆ ਕੇ ਮਾਰਕੁੱਟ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਕੁੱਟਮਾਰ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਰਮਨਦੀਪ ਪੁੱਤਰ ਕਿ੍ਸ਼ਨ ਕੁਮਾਰ ਵਾਸੀ ਪਿੰਡ ਬਹਾਦਰ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਵਪ੍ਰੀਤ ਸਿੰਘ ਪੁੱਤਰ ਸੂਬਾ ਸਿੰਘ, ਰਾਜਬੀਰ ਸਿੰਘ ਪੁੱਤਰ ਸੂਬਾ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਠਾਣਾ ਸਿੰਘ, ਪਵਨ ਸਿੰਘ ਪੁੱਤਰ ਠੇਲਾ ਸਿੰਘ, ਹਰਪ੍ਰੀਤ ਸਿੰਘ ਪੁੱਤਰ ਜੰਡੀ ਸਿੰਘ, ਵਿਕਰਮ ਪੁੱਤਰ ਰਾਜੂ ਅਤੇ ਜਗਮਨ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਬਹਾਦਰ ਖੇੜਾ ਨੇ ਉਸ ਅਤੇ ਉਸ ਦੇ ਭਰਾ ਨਾਲ ਕੁੱਟਮਾਰ ਕੀਤੀ | ਪੁਲਿਸ ਵਲੋਂ ਪੜਤਾਲ ਉਪਰੰਤ ਉਕਤ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪੁਲਿਸ ਪਾਰਟੀ 'ਤੇ ਹਮਲਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਪੁਲਿਸ ਪਾਰਟੀ 'ਤੇ ਹਮਲਾ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੀਰਬਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਗੰਗ ਕੈਨਾਲ ਪਟੜੀ ਇਸਲਾਮ ਵਾਲਾ ਨੇੜੇ ਪੁੱਜੀ ਤਾਂ ਇਕ ਸ਼ੱਕੀ ਇਨੋਵਾ ਗੱਡੀ ਖੜ੍ਹੀ ਮਿਲੀ | ਜਦੋਂ ਪੁਲਿਸ ਪਾਰਟੀ ਨੇ ਗੱਡੀ ਦੀ ਜਾਂਚ ਕਰਨੀ ਚਾਹੀ ਤਾਂ ਉਸ ਵਿਚ ਬੈਠੇ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ ਅਤੇ ਗੱਡੀ ਪੁਲਿਸ ਕਰਮਚਾਰੀ ਵੱਲ ਚੜ੍ਹਾ ਦਿੱਤੀ, ਜਿਸ ਨਾਲ ਉਸ ਦੇ ਸੱਟਾਂ ਲੱਗੀਆਂ | ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਫਾਇਰਿੰਗ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਜਲਾਲਾਬਾਦ, 9 ਜੂਨ (ਕਰਨ ਚੁਚਰਾ)-ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਫਾਇਰਿੰਗ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਤਨਾਮ ਦਾਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰਿੰਦਰ ਸਿੰਘ ਪੁੱਤਰ ਫ਼ਲਕ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾੜ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਵਿਜੈ ਸਿੰਘ ਪੁੱਤਰ ਮੇਹਰ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਉਤਾੜ ਨੇ ਉਸ ਉੱਤੇ ਫਾਇਰਿੰਗ ਕੀਤੀ | ਪੁਲਿਸ ਵਲੋਂ ਕਾਰਵਾਈ ਕਰਦਿਆਂ ਗੁਰਵਿੰਦਰ ਸਿੰਘ ਨੂੰ ਕਾਬੂ ਕਰਕੇ 1 ਪਿਸਤੌਲ ਬਰਾਮਦ ਕੀਤੀ ਗਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਫ਼ਿਰੋਜ਼ਪੁਰ ਹਾਕੀ ਖਿਡਾਰੀਆਂ ਦੀ ਫਿਟਨੈੱਸ ਅਤੇ ਭਵਿੱਖ ਲਈ ਉਲੰਪੀਅਨ ਗਗਨ ਅਜੀਤ ਸਿੰਘ ਦਾ ਵੱਡਾ ਉਪਰਾਲਾ ਅਗਲੀ ਖ਼ਬਰ ਆਈ. ਟੀ. ਆਈ. ਪਾਸ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਕਰਨਾ ਮੰਦਭਾਗਾ-ਸਰਬਜੀਤ ਕੌਰ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।