01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜਲਾਲਾਬਾਦ ਵਾਸੀਆਂ ਨੂੰ ਮਿਲੀ ਵੱਡੀ ਸੌਗ਼ਾਤ, ਤਹਿਸੀਲ ਕੰਪਲੈਕਸ 'ਚ ਬਣੇਗਾ ਨਵਾਂ ਬਲਾਕ-ਵਿਧਾਇਕ ਗੋਲਡੀ ਕੰਬੋਜ

ਅਜੀਤ ਡੈਸਕ 10-06-2026
ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਲਾਕਾ ਨਿਵਾਸੀਆਂ ਨਾਲ ਖ਼ੁਸ਼ਖ਼ਬਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਲਾਲਾਬਾਦ ਵਾਸੀਆਂ ਦੀ ਇਕ ਹੋਰ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਸ਼ਹਿਰ ਨੂੰ ਇਕ ਵੱਡੀ ਸੌਗਾਤ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਰੀਬ 4 ਕਰੋੜ 61 ਲੱਖ 42 ਹਜ਼ਾਰ ਰੁਪਏ ਦੀ ਭਾਰੀ ਲਾਗਤ ਨਾਲ ਸਥਾਨਕ ਤਹਿਸੀਲ ਕੰਪਲੈਕਸ ਦੀ ਇਮਾਰਤ ਵਿਚ ਨਵੇਂ ਆਧੁਨਿਕ ਬਲਾਕ ਦੀ ਉਸਾਰੀ ਕਰਵਾਈ ਜਾਵੇਗੀ | ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਹਿਸੀਲ ਕੰਪਲੈਕਸ ਦੀ ਇਮਾਰਤ ਦੇ ਇਸ ਨਵੀਨੀਕਰਨ ਨਾਲ ਜਲਾਲਾਬਾਦ ਅਤੇ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਰੈਵੀਨਿਊ ਵਿਭਾਗ ਅਤੇ ਹੋਰਨਾਂ ਸਰਕਾਰੀ ਕੰਮਾਂ-ਕਾਰਾਂ ਲਈ ਆਧੁਨਿਕ, ਸੁਖਾਵਾਂ ਅਤੇ ਸੁਵਿਧਾਜਨਕ ਮਾਹੌਲ ਮਿਲੇਗਾ | ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਨਵੀਂ ਬਣਨ ਵਾਲੀ ਇਮਾਰਤ ਵਿਚ ਆਮ ਲੋਕਾਂ ਦੇ ਬੈਠਣ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦਾ ਬੁਨਿਆਦੀ ਢਾਂਚਾ ਉੱਚ ਪੱਧਰ ਦਾ ਮੁਹੱਈਆ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਬਿਹਤਰ, ਪਾਰਦਰਸ਼ੀ ਅਤੇ ਸੁਚਾਰੂ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਜਲਾਲਾਬਾਦ ਤਹਿਸੀਲ ਕੰਪਲੈਕਸ ਦਾ ਕਾਇਆਂ-ਕਲਪ ਕਰਨਾ ਵੀ ਇਸੇ ਹਾਂ-ਪੱਖੀ ਸੋਚ ਦਾ ਨਤੀਜਾ ਹੈ | ਵਿਧਾਇਕ ਗੋਲਡੀ ਕੰਬੋਜ ਨੇ ਅੱਗੇ ਕਿਹਾ ਕਿ ਇਸ ਵੱਕਾਰੀ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਆਮ ਜਨਤਾ ਨੂੰ ਆਪਣੇ ਕੰਮ ਕਰਵਾਉਣ ਲਈ ਵੱਖ-ਵੱਖ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ, ਸਗੋਂ ਸਾਰੀਆਂ ਸਰਕਾਰੀ ਸੇਵਾਵਾਂ ਇਕੋ ਛੱਤ ਹੇਠ ਉਪਲਬਧ ਹੋਣਗੀਆਂ | ਇਸ ਨਾਲ ਲੋਕਾਂ ਦੇ ਸਮੇਂ ਅਤੇ ਖ਼ਰਚੇ ਦੋਵਾਂ ਦੀ ਵੱਡੀ ਬੱਚਤ ਹੋਵੇਗੀ | ਉਨ੍ਹਾਂ ਨੇ ਇਸ ਵਿਕਾਸ ਕਾਰਜ ਲਈ ਸਮੂਹ ਜਲਾਲਾਬਾਦ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਸਕਾਰਪੀਓ ਚਾਲਕ ਕਾਬੂ ਅਗਲੀ ਖ਼ਬਰ 'ਮਿਸ਼ਨ ਕਲੀਨ ਪੰਜਾਬ' ਸਿਰਫ਼ ਸੋਸ਼ਲ ਮੀਡੀਆ ਤੱਕ ਸੀਮਤ ਨਾ ਰਹੇ, ਜ਼ਮੀਨੀ ਪੱਧਰ 'ਤੇ ਦਿਖੇ ਬਦਲਾਅ-ਵਿਧਾਇਕ ਸੰਦੀਪ ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।