ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਸੜਕ ਹਾਦਸੇ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਿਸ ਨੂੰ ਸੁਰਜੀਤ ਸਿੰਘ ਪੁੱਤਰ ਬਚਨ ਸਿੰਘ ਵਾਸੀ ਪਿੰਡ ਗਲੂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਸਿੰਘਪੁਰਾ ਨੇ ਆਪਣੀ ਸਕਾਰਪੀਓ ਗੱਡੀ ਲਾਪਰਵਾਹੀ ਨਾਲ ਚਲਾ ਕੇ ਉਸ ਦੇ ਭਰਾ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਸੜਕ ਉੱਤੇ ਡਿੱਗਣ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ | ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |