ਫ਼ਾਜ਼ਿਲਕਾ, 9 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਖੂਈਆਂ ਸਰਵਰ ਪੁਲਿਸ ਨੇ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਰਿੰਦਰਪਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਮਜੀਤ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਗਿੱਦੜਾਂ ਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੋਨੂ ਪੁੱਤਰ ਰਾਜੂ, ਸੋਨੰੂ ਪੁੱਤਰ ਰਾਜੂ ਅਤੇ ਕਾਜਲ ਪਤਨੀ ਮੋਨੂ ਵਾਸੀ ਗਿੱਦੜਾਂ ਵਾਲੀ ਨੇ ਉਸ ਨਾਲ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |