ਅਬੋਹਰ, 9 ਜੂਨ (ਖ਼ਾਲਸਾ)-ਹਰ ਸਾਲ ਦੀ ਤਰ੍ਹਾਂ ਜੂਨ 1984 ਤੀਜਾ ਘੱਲੂਘਾਰਾ ਦੇ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਹੋਰ ਸ਼ਹੀਦਾਂ ਦੀ ਯਾਦ ਵਿਚ ਠੰਢੇ ਅਤੇ ਮਿੱਠੇ ਪਾਣੀ ਦੀ ਛਬੀਲ ਲਗਾਤਾਰ 42 ਦਿਨ ਤੋਂ ਪਿੰਡ ਕੁੰਡਲ ਦੇ ਗੁਰਦੁਆਰਾ ਸਾਹਿਬ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਬੱਸ ਸਟੈਂਡ ਨੇੜੇ ਲਗਾਈ ਗਈ | ਇਸ ਦੌਰਾਨ ਭਾਰਤੀ ਹਕੂਮਤ ਵਲੋਂ ਸਿੱਖ ਕੌਮ ਨਾਲ ਕੀਤੇ ਜਬਰ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰਨ ਦੇ ਇਤਿਹਾਸ ਸੰਬੰਧੀ ਵੀ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਇਸ ਮੌਕੇ ਸ਼ੇਰ ਸਿੰਘ, ਸਰਦੂਲ ਸਿੰਘ, ਕਰਮਜੀਤ ਸਿੰਘ, ਕੇਵਲ ਸਿੰਘ, ਨੀਲਾ ਸਿੰਘ, ਤੇਜਪਾਲ ਸਿੰਘ ਕੁੰਡਲ ਆਦਿ ਪਿੰਡ ਵਾਸੀ ਹਾਜ਼ਰ ਸਨ |