ਬੱਲੂਆਣਾ, 9 ਜੂਨ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਪਿੰਡ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਇਕ ਰੋਜ਼ਾ ਕਿ੍ਕੇਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਇਲਾਕੇ ਦੀਆਂ 18 ਟੀਮਾਂ ਨੇ ਭਾਗ ਲਿਆ | ਪਿੰਡ ਭੀਟੀਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਪਹਿਲੇ ਸਥਾਨ 'ਤੇ ਰਹੀ ਅਤੇ ਕਿੱਲਿ੍ਹਆਂਵਾਲੀ (ਅਬੋਹਰ) ਦੀ ਟੀਮ ਦੂਜੇ ਸਥਾਨ 'ਤੇ ਰਹੀ | ਪਹਿਲੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ ਟਰਾਫ਼ੀ ਅਤੇ 4100 ਦੇ ਨਗਦ ਇਨਾਮ ਨਾਲ ਸਨਮਾਨਿਆ ਗਿਆ | ਇਸੇ ਤਰ੍ਹਾਂ ਦੂਜੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ ਟਰਾਫ਼ੀ ਅਤੇ 2100 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਆ ਗਿਆ | ਦਰਸ਼ਕਾਂ ਨੇ ਟੂਰਨਾਮੈਂਟ ਦਾ ਖ਼ੂਬ ਅਨੰਦ ਮਾਣਿਆ |