ਜਲਾਲਾਬਾਦ,10ਜੂਨ(ਜਤਿੰਦਰ ਪਾਲ ਸਿੰਘ)-ਸਥਾਨਕ ਸ਼ਹੀਦ ਊਧਮ ਸਿੰਘ ਚੌਕ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਵਿਖੇ ਭਾਈ ਘਨੱਈਆ ਵੈੱਲਫੇਅਰ ਸੁਸਾਇਟੀ ਵਲੋਂ ਹਰ ਬੁੱਧਵਾਰ ਦੀ ਤਰ੍ਹਾਂ ਅੱਜ ਹਫ਼ਤਾਵਾਰੀ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ¢ ਇਸ ਕੈਂਪ ਵਿਚ ਡਾ.ਜੋਤੀ ਛਾਬੜਾ ਨੇ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫ਼ਤ ਆਯੁਰਵੈਦਿਕ ਦਵਾਈਆਂ ਵੰਡੀਆਂ ਗਈਆਂ¢ ਡਾ. ਛਾਬੜਾ ਨੇ ਦੱਸਿਆ ਕਿ ਆਯੁਰਵੈਦਿਕ ਪੱਧਤੀ ਨਾਲ ਬਿਮਾਰੀਆਂ ਦਾ ਇਲਾਜ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ,ਜਿਸ ਦੇ ਕੋਈ ਮਾੜੇ ਪ੍ਰਭਾਵ ਨਹੀਂ ਹੁੰਦੇ¢ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਸੱਗੂ, ਸਕੱਤਰ ਭਗਵਾਨ ਸਿੰਘ ਸੱਗੂ ਅਤੇ ਖ਼ਜ਼ਾਨਚੀ ਗੁਰਮੀਤ ਸਿੰਘ ਵਿਰਦੀ ਨੇ ਜਾਣਕਾਰੀ ਦਿੱਤੀ ਕਿ ਇਸ ਹਫ਼ਤਾਵਾਰੀ ਸੇਵਾ ਦਾ ਲਾਭ ਹੁਣ ਤੱਕ ਹਜ਼ਾਰਾਂ ਲੋੜਵੰਦ ਪਰਿਵਾਰ ਉਠਾ ਚੁੱਕੇ ਹਨ ਅਤੇ ਅੱਗੇ ਵੀ ਇਹ ਸੇਵਾ ਜਾਰੀ ਰਹੇਗੀ¢