ਫ਼ਾਜ਼ਿਲਕਾ, 10 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ 2 ਅਬੋਹਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐਲ/ਐੱਚ.ਸੀ.ਰਾਜਪਾਲ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਅਜੀਮਗੜ੍ਹ ਲਿੰਕ ਰੋਡ 'ਤੇ ਸੋਨੰੂ ਉਰਫ਼ ਮੋਹਿਤ ਪੁੱਤਰ ਹੇਤਰਾਮ ਅਤੇ ਅਤੁੱਲ ਪੁੱਤਰ ਰਾਮ ਜੀ ਲਾਲ ਵਾਸੀਆਨ ਨਵੀਂ ਆਬਾਦੀ ਅਬੋਹਰ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ | ਜਿਨ੍ਹਾਂ ਦਾ ਡੋਪ ਟੈੱਸਟ ਪਾਜ਼ੀਟਿਵ ਆਇਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |