13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਨਸ਼ੇ ਦੀ ਹਾਲਤ 'ਚ ਦੋ ਵਿਅਕਤੀ ਕਾਬੂ

ਅਜੀਤ ਡੈਸਕ 11-06-2026
ਫ਼ਾਜ਼ਿਲਕਾ, 10 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਅਬੋਹਰ ਪੁਲਿਸ ਨੇ ਨਸ਼ੇ ਦੀ ਹਾਲਤ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਚ.ਸੀ. ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਗੋਬਿੰਦਗੜ੍ਹ ਟੀ ਪੁਆਇੰਟ ਓਵਰਬਿ੍ਜ ਹੇਠਾਂ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਇੰਦਰਜੀਤ ਸਿੰਘ ਵਾਸੀ ਗੋਬਿੰਦਗੜ੍ਹ ਅਤੇ ਸੀਤੋ ਬੱਸ ਅੱਡੇ ਤੋਂ ਪ੍ਰਦੀਪ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਪਿੰਡ ਸੀਤੋ ਗੰੁਨੋ੍ਹ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ | ਜਿਨ੍ਹਾਂ ਦਾ ਡੋਪ ਟੈੱਸਟ ਪਾਜ਼ੀਟਿਵ ਆਇਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਨਹਿਰੀ ਖਾਲ ਨੂੰ ਨੁਕਸਾਨ ਪਹੁੰਚਾਉਣ ਵਾਲੀ ਅÏਰਤ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।