13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਹੀਟ ਸਟੋ੍ਰਕ ਤੋਂ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਅÏਰਤਾਂ ਦਾ ਬਚਾਅ ਕੀਤਾ ਜਾਵੇ-ਡਾ. ਕਵਿਤਾ ਸਿੰਘ

ਅਜੀਤ ਡੈਸਕ 11-06-2026
ਫ਼ਾਜ਼ਿਲਕਾ, 10 ਜੂਨ (ਦਵਿੰਦਰ ਪਾਲ ਸਿੰਘ)-ਲਗਾਤਾਰ ਵਧ ਰਹੀ ਗਰਮੀ ਅਤੇ ਲੂ ਦੇ ਕਾਰਨ ਸਿਹਤ ਸੰਬੰਧੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਇਸ ਨੂੰ ਧਿਆਨ ਵਿਚ ਰੱਖਦੇ ਹੋਏ ਸਿਹਤ ਵਿਭਾਗ ਫ਼ਾਜ਼ਿਲਕਾ ਵੱਲੋਂ ਸਮੇਂ-ਸਮੇਂ 'ਤੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਨੇ ਕਿਹਾ ਕਿ ਗਰਮੀ ਦੇ ਮਾਰੂ ਪ੍ਰਭਾਵਾਂ ਤੋਂ ਖ਼ੁਦ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਕਿ ਲੱਸੀ, ਪਾਣੀ, ਨਿੰਬੂ-ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ | ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਗਰਮੀ ਦੇ ਮੌਸਮ ਵਿਚ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਖ਼ਰਬੂਜ਼ਾ, ਸੰਤਰਾ, ਖੀਰੇ, ਟਮਾਟਰ ਆਦਿ ਵੱਧ ਪਾਣੀ ਵਾਲੇ ਪਦਾਰਥਾਂ ਦੀ ਵਰਤੋਂ ਲਾਹੇਵੰਦ ਰਹਿੰਦੀ ਹੈ | ਉਨ੍ਹਾਂ ਅਪੀਲ ਕੀਤੀ ਕਿ ਤਿੱਖੀ ਧੁੱਪ ਤੋਂ ਬਚਣ ਲਈ ਦੁਪਹਿਰ ਦੇ ਸਮੇਂ ਘਰੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ | ਜੇਕਰ ਕਿਸੇ ਜ਼ਰੂਰੀ ਕੰਮ ਕਾਰਨ ਬਾਹਰ ਜਾਣਾ ਵੀ ਪਵੇ, ਤਾਂ ਕੋਸ਼ਿਸ਼ ਕਰੋ ਕਿ ਕੁੱਝ ਸਮਾਂ ਠੰਢੀ ਜਗਾ ਜਾਂ ਛਾਂ ਵਿਚ ਬੈਠਿਆ ਜਾਵੇ ਅਤੇ ਹਮੇਸ਼ਾ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨੇ ਜਾਣ | ਉਨ੍ਹਾਂ ਦੱਸਿਆ ਕਿ ਨਵਜਾਤ ਸ਼ਿਸ਼ੂਆਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਤੌਰ 'ਤੇ ਬਿਮਾਰ ਵਿਅਕਤੀਆਂ, ਦਿਲ ਦੇ ਮਰੀਜ਼ਾਂ, ਬਜ਼ੁਰਗਾਂ ਅਤੇ ਗਰਭਵਤੀ ਅÏਰਤਾਂ ਨੂੰ ਗਰਮੀ ਲੱਗਣ ਦਾ ਜ਼ਿਆਦਾ ਖ਼ਤਰਾ ਹੁੰਦਾ ਹੈ, ਇਸ ਲਈ ਇਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ | ਜ਼ਿਲ੍ਹਾ ਐਪੀਡੇਮੀਓਲੋਜਿਸਟ ਡਾ. ਸੁਨੀਤਾ ਕੰਬੋਜ ਨੇ ਦੱਸਿਆ ਕਿ ਗਰਮੀ ਲੱਗਣ ਨਾਲ ਸਰੀਰ 'ਤੇ ਪਿੱਤ ਹੋਣਾ, ਚੱਕਰ ਆਉਣਾ, ਬਹੁਤ ਜ਼ਿਆਦਾ ਪਸੀਨਾ ਆਉਣਾ ਅਤੇ ਥਕਾਵਟ ਹੋਣਾ, ਸਿਰ ਦਰਦ ਅਤੇ ਉਲਟੀਆਂ ਲੱਗਣਾ, ਚਮੜੀ ਦਾ ਲਾਲ 'ਤੇ ਖ਼ੁਸ਼ਕ ਹੋਣਾ, ਬੇਚੈਨੀ, ਚਿੜਚਿੜਾਪਣ ਅਤੇ ਦਿਲ ਦੀ ਧੜਕਣ ਵਧਣਾ ਵਰਗੇ ਲੱਛਣ ਸਾਹਮਣੇ ਆ ਸਕਦੇ ਹਨ | ਕਈ ਵਾਰ ਗਰਮੀ ਕਾਰਨ ਮਾਸਪੇਸ਼ੀਆਂ ਵਿਚ ਵੀ ਕਮਜ਼ੋਰੀ ਆ ਜਾਂਦੀ ਹੈ, ਜਿਸ ਨਾਲ ਵਿਅਕਤੀ ਥੋੜ੍ਹਾ ਜਿਹਾ ਕੰਮ ਕਰਨ 'ਤੇ ਵੀ ਭਾਰੀ ਥਕਾਵਟ ਮਹਿਸੂਸ ਕਰਦਾ ਹੈ | ਉਨ੍ਹਾਂ ਕਿਹਾ ਕਿ ਕੜਕਦੀ ਧੁੱਪ ਵਿਚ ਲੰਮੇ ਸਮੇਂ ਤੱਕ ਮਜ਼ਦੂਰੀ ਦਾ ਕੰਮ ਕਰ ਰਹੇ ਵਿਅਕਤੀਆਂ ਵਿਚ ਕਈ ਵਾਰ ਹੀਟ ਸਟੋ੍ਰਕ ਦੀ ਪਰੇਸ਼ਾਨੀ ਆ ਜਾਂਦੀ ਹੈ, ਜੋ ਕਿ ਜਾਨਲੇਵਾ ਵੀ ਹੋ ਸਕਦੀ ਹੈ | ਇਸ ਲਈ ਕੜਕਦੀ ਧੁੱਪ ਵਿਚ ਲੰਬੇ ਸਮੇਂ ਤੱਕ ਕੰਮ ਕਰਨ ਤੋਂ ਪਰਹੇਜ਼ ਕੀਤਾ ਜਾਵੇ | ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ ਅਤੇ ਸੁਖਦੇਵ ਸਿੰਘ ਆਦਿ ਸਿਹਤ ਕਰਮਚਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਪਟਿਆਲਾ ਵਿਖੇ ਅਪ੍ਰੈਂਟਿਸ ਲਾਈਨਮੈਨਾਂ 'ਤੇ ਹੋਏ ਪੁਲਿਸ ਤਸ਼ੱਦਦ ਦੀ ਏਟਕ ਵਲੋਂ ਨਿਖੇਧੀ ਅਗਲੀ ਖ਼ਬਰ ਆਜ਼ਾਦ ਕਿਸਾਨ ਮੋਰਚਾ ਪੰਜਾਬ ਵਲੋਂ ਅਬੋਹਰ ਦੇ ਰਾਮ ਨਗਰ ਦੀ ਨਵੀਂ ਇਕਾਈ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।