22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭਾਜਪਾ ਦਫ਼ਤਰ 'ਚ ਮਹਿਲਾ 'ਆਪ' ਵਰਕਰ 'ਤੇ ਹਮਲਾ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 12-06-2026
ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਭਾਜਪਾ ਦਫ਼ਤਰ ਵਿਚ ਮਹਿਲਾ 'ਆਪ' ਵਰਕਰ 'ਤੇ ਹਮਲਾ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੰਜੂ ਰਾਣੀ ਪਤਨੀ ਪ੍ਰਦੀਪ ਕੁਮਾਰ ਵਾਸੀ ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਰਮਨ ਕੁਮਾਰ ਪੁੱਤਰ ਸੁਰੇਸ਼ ਕੁਮਾਰ, ਸੁਰੇਸ਼ ਕੁਮਾਰ ਪੁੱਤਰ ਕੁੰਦਨ ਲਾਲ, ਸਾਜਨ ਪੁੱਤਰ ਪੱਪੂ ਵਾਸੀ ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਅਤੇ ਇਕ ਅਣਪਛਾਤੀ ਲੜਕੀ ਭਾਜਪਾ ਦਫ਼ਤਰ ਵਿਚ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਫਾਰਮ ਪੈਸੇ ਲੈ ਕੇ ਭਰ ਰਹੇ ਸਨ | ਜਦੋਂ ਉਹ ਇਸ ਬਾਰੇ ਪੁੱਛਗਿੱਛ ਕਰਨ ਅਤੇ ਵੀਡੀਓ ਬਣਾਉਣ ਲੱਗੀ ਤਾਂ ਉਕਤ ਵਿਅਕਤੀਆਂ ਨੇ ਉਸ ਅਤੇ ਉਸ ਦੇ ਭਰਾ ਨਾਲ ਕੁੱਟਮਾਰ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ 8 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ, ਸਾਥੀ ਵੀ ਪੁਲਿਸ ਅੜਿੱਕੇ ਅਗਲੀ ਖ਼ਬਰ ਵਿਸ਼ਾਲ ਭੰਡਾਰਾ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।