21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

108 ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਜੀ ਦੀ ਸਾਲਾਨਾ ਬਰਸੀ 15 ਨੂੰ

ਅਜੀਤ ਡੈਸਕ 12-06-2026
ਮੰਡੀ ਰੋੜਾਂਵਾਲੀ, 11 ਜੂਨ (ਮਨਜੀਤ ਸਿੰਘ ਬਰਾੜ)-108 ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਜੀ ਦੀ ਸਾਲਾਨਾ ਬਰਸੀ 15 ਜੂਨ ਸੋਮਵਾਰ ਨੂੰ ਬਾਬਾ ਜੀ ਦੇ ਤਪ ਅਸਥਾਨ ਜੰਡਵਾਲਾ ਭੀਮੇਸ਼ਾਹ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਇਸ ਦਿਨ ਪਿਛਲੇ ਇਕ ਮਹੀਨੇ ਤੋਂ ਚੱਲ ਰਹੀ ਸ਼੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ | ਦੀਵਾਨਾ ਵਿਚ ਵੱਖ-ਵੱਖ ਥਾਵਾਂ ਤੋਂ ਰਾਗੀ ਢਾਡੀ, ਕਥਾ ਵਾਚਕ, ਕਵੀਸ਼ਰੀ ਜਥੇ ਅਤੇ ਕੀਰਤਨੀ ਜਥਿਆਂ ਤੋਂ ਇਲਾਵਾ ਵੱਖ-ਵੱਖ ਮਹਾਂਪੁਰਸ਼ ਪੁੱਜਣਗੇ 'ਤੇ ਹਾਜ਼ਰੀ ਲਗਵਾਉਣਗੇ | ਇਸ ਮੌਕੇ ਵੱਖ-ਵੱਖ ਥਾਵਾਂ ਤੋਂ ਵੱਡੀ ਗਿਣਤੀ 'ਚ ਪੁੱਜ ਰਹੀ ਸੰਗਤ ਦੀ ਸੁਰੱਖਿਆ ਲਈ 'ਤੇ ਸ਼ਰਾਰਤੀ ਅਨਸਰਾਂ ਨੂੰ ਰੋਕਣ ਅਤੇ ਟਰੈਫ਼ਿਕ ਨੂੰ ਕੰਟਰੋਲ ਕਰਨ ਲਈ ਵੱਡੀ ਗਿਣਤੀ 'ਚ ਜ਼ਿਲ੍ਹੇ ਦੀ ਪੁਲਿਸ ਡਿਊਟੀ ਨਿਭਾਏਗੀ | ਇਹ ਜਾਣਕਾਰੀ ਕਮੇਟੀ ਵਲੋਂ ਦਿੱਤੀ ਗਈ |
ਪਿਛਲੀ ਖ਼ਬਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਨਾਗਰਿਕ ਅੱਗੇ ਆਵੇ, ਨਸ਼ਾ ਤਸਕਰਾਂ ਦੀ ਜਾਣਕਾਰੀ ਗੁਪਤ ਤਰੀਕੇ ਨਾਲ ਸਾਂਝੀ ਕਰੋ-ਵਿ... ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਨੇ ਖੇਤ ਬਚਾਓ ਮੁਹਿੰਮ ਤਹਿਤ ਕਿਸਾਨਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।