21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਨਾਗਰਿਕ ਅੱਗੇ ਆਵੇ, ਨਸ਼ਾ ਤਸਕਰਾਂ ਦੀ ਜਾਣਕਾਰੀ ਗੁਪਤ ਤਰੀਕੇ ਨਾਲ ਸਾਂਝੀ ਕਰੋ-ਵਿਧਾਇਕ ਗੋਲਡੀ ਕੰਬੋਜ

ਅਜੀਤ ਡੈਸਕ 12-06-2026
ਜਲਾਲਾਬਾਦ, 11 ਜੂਨ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਤਹਿਤ ਜਲਾਲਾਬਾਦ ਵਿਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਤੋਂ ਜਾਗਰੂਕਤਾ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਈ-ਰਿਕਸ਼ੇ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਘੁੰਮ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਰਕਾਰ ਦੀ ਮੁਹਿੰਮ ਨਾਲ ਜੁੜਨ ਲਈ ਜਾਗਰੂਕ ਕਰਨਗੇ | ਈ ਰਿਕਸ਼ਿਆਂ 'ਤੇ ਪੰਜਾਬ ਸਰਕਾਰ ਵਲੋਂ ਜਾਰੀ ਸੰਪਰਕ ਨੰਬਰ ਅਤੇ ਵਿਸ਼ੇਸ਼ ਜਾਣਕਾਰੀ ਬਾਕਸ ਵੀ ਲਗਾਏ ਗਏ ਹਨ, ਜਿਸ ਵਿਚ ਕੋਈ ਵੀ ਵਿਅਕਤੀ ਆਪਣੇ ਗਲੀ-ਮੁਹੱਲੇ ਜਾਂ ਇਲਾਕੇ ਵਿਚ ਨਸ਼ਾ ਵੇਚਣ ਵਾਲੇ ਵਿਅਕਤੀ ਦੀ ਜਾਣਕਾਰੀ ਜਾਂ ਨਾਮ ਲਿਖ ਕੇ ਪਾ ਸਕਦਾ ਹੈ | ਪ੍ਰਸ਼ਾਸਨ ਵਲੋਂ ਇਹ ਭਰੋਸਾ ਦਿੱਤਾ ਗਿਆ ਹੈ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ | ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਦਿ੍ੜ੍ਹਤਾ ਨਾਲ ਕੰਮ ਕਰ ਰਹੀ ਹੈ ਅਤੇ ਇਹ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੂਰੀ ਨਹੀਂ ਹੋ ਸਕਦੀ | ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਨਸ਼ਾ ਵਿਰੋਧੀ ਕਮੇਟੀਆਂ ਬਣੀਆਂ ਹਨ ਉੱਥੇ ਉਹ ਪੁਲਿਸ ਪ੍ਰਸ਼ਾਸਨ ਦੇ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਅਹਿਮ ਭੂਮਿਕਾ ਨਿਭਾ ਰਹੀਆਂ ਹਨ |ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ ਅਤੇ ਨਸ਼ੇ ਦੇ ਕੋੜ੍ਹ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ | ਇਸ ਮੌਕੇ ਜਲਾਲਾਬਾਦ ਦੇ ਡੀ.ਐੱਸ.ਪੀ ਗੁਰਸੇਵਕ ਸਿੰਘ ਬਰਾੜ ਅਤੇ ਸਮੂਹ ਥਾਣਿਆਂ ਦੇ ਐੱਸ.ਐੱਚ.ਓ 'ਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਪੰਚ-ਸਰਪੰਚ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਬੋਹਰ ਵਿਖੇ ਲਗਾਤਾਰ ਜਾਰੀ ਹਨ ਐਂਟੀ ਡੇਂਗੂ ਲਾਰਵਾ ਗਤੀਵਿਧੀਆਂ-ਡਾ.ਸੁਮੀਤ ਸਿੰਘ ਅਗਲੀ ਖ਼ਬਰ 108 ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਜੀ ਦੀ ਸਾਲਾਨਾ ਬਰਸੀ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।