20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਜ਼ਮੀਨ ਦਾ ਸੌਦਾ ਕਰਕੇ ਧੋਖਾਧੜੀ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 12-06-2026
ਫ਼ਾਜ਼ਿਲਕਾ, 11 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਜ਼ਮੀਨ ਦਾ ਸੌਦਾ ਕਰਕੇ ਧੋਖਾਧੜੀ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਤਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬੂਰਵਾਲਾ ਥਾਣਾ ਅਮੀਰ ਖ਼ਾਸ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਬਲਵਿੰਦਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ ਗੁਰੂ ਨਾਨਕ ਨਗਰੀ ਬੱਸ ਸਟੈਂਡ ਜਲਾਲਾਬਾਦ ਨੇ ਜ਼ਮੀਨ ਦੇ ਪੈਸੇ ਲੈ ਕੇ ਅਤੇ ਬਾਅਦ ਵਿਚ ਉਹ ਹੀ ਜ਼ਮੀਨ ਕਿਸੇ ਹੋਰ ਵਿਅਕਤੀ ਨਾਲ ਸੌਦਾ ਕਰਕੇ ਉਸ ਨਾਲ ਧੋਖਾਧੜੀ ਕੀਤੀ | ਪੁਲਿਸ ਵਲੋਂ ਕੀਤੀ ਪੜਤਾਲ ਅਤੇ ਕਾਨੂੰਨੀ ਰਾਏ ਤੋਂ ਬਾਅਦ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਸਬ ਸੈਂਟਰ ਚੂਹੜੀ ਵਾਲਾ ਚਿਸ਼ਤੀ ਵਿਖੇ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਅਗਲੀ ਖ਼ਬਰ ਟੱਕਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।