20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਟਰੈਫ਼ਿਕ ਨਿਯਮਾਂ ਅਤੇ ਸ਼ਹਿਰ ਦੀ ਸਫ਼ਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਈ-ਰਿਕਸ਼ਾ ਰਵਾਨਾ

ਅਜੀਤ ਡੈਸਕ 12-06-2026
ਅਰੋੜਵੰਸ਼ ਸਭਾ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਵਲੋਂ ਸਾਂਝਾ ਉਪਰਾਲਾ


ਜਲਾਲਾਬਾਦ, 11 ਜੂਨ (ਕਰਨ ਚੁਚਰਾ)-ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਜਲਾਲਾਬਾਦ (ਪੱਛਮੀ) ਅਤੇ ਅਰੋੜਵੰਸ਼ ਸਭਾ ਰਜਿ. ਜਲਾਲਾਬਾਦ ਵਲੋਂ ਸਾਂਝੇ ਤੌਰ 'ਤੇ ਇਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੁਹਿੰਮ ਦੇ ਤਹਿਤ ਸ਼ਹਿਰ ਵਿਚ ਟਰੈਫ਼ਿਕ ਦੀ ਸਥਿਤੀ ਨੂੰ ਸੁਧਾਰਨ, ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਈ-ਰਿਕਸ਼ਾ ਰਾਹੀਂ ਮੁਨਾਦੀ ਕਰਵਾਉਣ ਲਈ ਈ-ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਵਿਚ ਸਥਾਨਕ ਪੰਜਾਬ ਟਰੈਫ਼ਿਕ ਪੁਲਿਸ ਦਾ ਵੀ ਪੂਰਨ ਸਹਿਯੋਗ ਲਿਆ ਜਾ ਰਿਹਾ ਹੈ | ਇਸ ਮੌਕੇ ਅਰੋੜਵੰਸ਼ ਸਭਾ ਦੇ ਪ੍ਰਧਾਨ ਅਸ਼ਵਨੀ ਮਦਾਨ, ਸੁਭਾਸ਼ ਚੰਦਰ ਕੁਮਾਰ ਅਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਰਮੇਸ਼ ਵਧਵਾ ਵਲੋਂ ਸਾਂਝੇ ਤੌਰ 'ਤੇ ਜਾਗਰੂਕਤਾ ਈ-ਰਿਕਸ਼ਾ ਨੂੰ ਹਰੀ ਝੰਡੀ ਦਿਖਾਈ ਗਈ | ਇਸ ਵਿਸ਼ੇਸ਼ ਮੌਕੇ 'ਤੇ ਰਮੇਸ਼ ਛਾਬੜਾ, ਡਾ. ਤਿਲਕ ਰਾਜ ਕੁਮਾਰ, ਬਲਵੰਤ ਸਿੰਘ ਟਰੈਫ਼ਿਕ ਪੁਲਿਸ ਇੰਚਾਰਜ, ਰਾਜ ਸਿਡਾਨਾ, ਲੇਖ ਰਾਜ ਏ.ਐੱਸ.ਆਈ.ਪੰਜਾਬ ਪੁਲਿਸ, ਚੇਅਰਮੈਨ ਮਾਰਕੀਟ ਕਮੇਟੀ ਦੇਵ ਰਾਜ ਸ਼ਰਮਾ, ਕੇ.ਜੀ. ਸ਼ਰਮਾ, ਗੋਰਾ ਰਾਜਪੂਤ, ਚਰਨਪਾਲ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ ਟਰੈਫ਼ਿਕ ਨਿਯਮਾਂ ਅਤੇ ਸ਼ਹਿਰ ਦੀ ਸਫ਼ਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਈ-ਰਿਕਸ਼ਾ ਰਵਾਨਾ ਅਗਲੀ ਖ਼ਬਰ ਸਬ ਸੈਂਟਰ ਚੂਹੜੀ ਵਾਲਾ ਚਿਸ਼ਤੀ ਵਿਖੇ ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।