20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕਾਂਗਰਸ ਪਾਰਟੀ ਪੰਜਾਬ 'ਚ ਸਰਕਾਰ ਬਣਾਉਣ ਤੋਂ ਬਾਅਦ ਕੇਂਦਰ 'ਚ ਸਰਕਾਰ ਬਣਾਉਣ ਦਾ ਮੁੱਢ ਬੰਨ੍ਹੇਗੀ-ਜੋਸਨ

ਅਜੀਤ ਡੈਸਕ 12-06-2026
ਮੰਡੀ ਅਰਨੀਵਾਲਾ,11 ਜੂਨ (ਨਿਸ਼ਾਨ ਸਿੰਘ ਮੋਹਲ਼ਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਅੰਦਰ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੀ ਜਾ ਰਹੀ ਯਾਤਰਾ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਫੁੱਟ ਦਾ ਹਵਾਲਾ ਦੇ ਕੇ ਕੀਤੀ ਟਿੱਪਣੀ ਬਾਰੇ ਬੋਲਦਿਆਂ ਹੋਇਆਂ ਸਾਬਕਾ ਕਾਂਗਰਸੀ ਮੰਤਰੀ ਹੰਸਰਾਜ ਜੋਸਨ ਨੇ ਕਿਹਾ ਕਿ ਕਾਂਗਰਸ ਪਾਰਟੀ ਇਕ ਸਮੁੰਦਰ ਵਾਂਗ ਹੈ ਅਤੇ ਆਪਸੀ ਨੁਕਤਾਚੀਨੀ ਹੋਣੀ ਆਮ ਗੱਲ ਹੈ | ਕਿਉਂਕਿ ਅਕਸਰ ਪਰਿਵਾਰਾਂ ਦੇ ਵਿਚ ਵੀ ਕਿਸੇ ਗੱਲ ਨੂੰ ਲੈ ਕੇ ਨੁਕਤਾਚੀਨੀ ਹੋ ਜਾਂਦੀ ਹੈ | ਹੰਸ ਰਾਜ ਜੋਸਨ ਅਰਨੀਵਾਲਾ ਦੇ ਗੁਰਦੁਆਰਾ ਡੇਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ | ਇਸ ਤੋਂ ਬਾਅਦ 'ਅਜੀਤ' ਨਾਲ ਗੱਲਬਾਤ ਕਰਦਿਆਂ ਹੋਇਆਂ ਹੰਸ ਰਾਜ ਜੋਸਨ ਨੇ ਕਿਹਾ ਕਿ ਕਾਂਗਰਸ ਦੀ ਸਾਰੀ ਹਾਈਕਮਾਂਡ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ ਅਤੇ ਲੋਕਾਂ ਨੂੰ 2017 ਲਈ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕਰੇਗੀ | ਜੋਸਨ ਨੇ ਕਿਹਾ ਕਿ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸੀ ਸੰਸਦ ਸ਼ੇਰ ਸਿੰਘ ਘੁਬਾਇਆ ਵਲੋਂ ਹਲਕਾ ਜਲਾਲਾਬਾਦ ਵਿਚ ਕੁੱਝ ਲੀਡਰਾਂ ਵਲੋਂ ਉਸ ਦੀ ਵਿਰੋਧਤਾ ਕੀਤੇ ਜਾਣ ਸਬੰਧੀ ਦਿੱਤੇ ਬਿਆਨ 'ਤੇ ਕਿਹਾ ਕਿ ਇਹ ਵਿਚਾਰ ਉਨ੍ਹਾਂ ਦੇ ਨਿੱਜੀ ਅਨੁਭਵ ਵਿਚੋਂ ਹੈ | ਜਦ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਵਲੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਗੁਰੂਹਰਸਹਾਏ ਅਤੇ ਜਲਾਲਾਬਾਦ ਹਲਕੇ ਤੋਂ ਚੋਣ ਲੜਨ ਦੇ ਦਾਅਵੇ ਕੀਤੇ ਜਾ ਰਹੇ ਹਨ ਤਾਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਬੇਅੰਤ ਸਿੰਘ ਅਤੇ ਹਰਚਰਨ ਸਿੰਘ ਬਰਾੜ ਵਰਗੇ ਦਿੱਗਜ ਆਗੂਆਂ ਨੂੰ ਵੀ ਕਦੇ ਦੋ ਹਲਕਿਆਂ ਤੋਂ ਕਾਂਗਰਸ ਨੇ ਟਿਕਟ ਨਹੀਂ ਦਿੱਤੀ | ਇਸ ਮੌਕੇ ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਵਿਰਕ, ਕਸ਼ਮੀਰ ਚੰਦ, ਇਕਬਾਲ ਪੀ ਏ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਾਸਟਰ ਕਾਡਰ ਭਰਤੀ ਦੇ 253 ਅਧਿਆਪਕਾਂ ਨੂੰ ਜਾਰੀ ਟਰਮੀਨੇਸ਼ਨ ਸ਼ੋ-ਕਾਜ਼ ਨੋਟਿਸ ਵਾਪਸ ਲਏ ਜਾਣ-ਅਧਿਆਪਕ ਆਗੂ ਅਗਲੀ ਖ਼ਬਰ ਟਰੈਫ਼ਿਕ ਨਿਯਮਾਂ ਅਤੇ ਸ਼ਹਿਰ ਦੀ ਸਫ਼ਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਈ-ਰਿਕਸ਼ਾ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।