19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

12ਵੀਂ ਜਮਾਤ 'ਚ ਮੈਰਿਟ ਹਾਸਲ ਕਰਨ 'ਤੇ ਭੂਮਿਕਾ ਨਰੂਲਾ ਸਨਮਾਨਿਤ

ਅਜੀਤ ਡੈਸਕ 12-06-2026
ਅਬੋਹਰ, 11 ਜੂਨ (ਵਿਵੇਕ ਹੂੜੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਦੀ ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਭੂਮਿਕਾ ਨਰੂਲਾ ਨੂੰ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਅਤੇ ਪੰਜਾਬ ਜੂਡੋ ਐਸੋਸੀਏਸ਼ਨ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥਣ ਦੀ ਇਸ ਵੱਡੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਉਸ ਨੂੰ ਯਾਦਗਾਰੀ ਚਿੰਨ੍ਹ ਅਤੇ ਪੈੱਨ ਭੇਟ ਕਰਕੇ ਉੱਜਵਲ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਪੰਜਾਬ ਜੂਡੋ ਐਸੋਸੀਏਸ਼ਨ ਦੇ ਸਕੱਤਰ ਕੁਲਦੀਪ ਸੋਨੀ ਨੂੰ ਜਦੋਂ ਇਹ ਜਾਣਕਾਰੀ ਮਿਲੀ ਕਿ ਸੀਨੀਅਰ ਪੱਤਰਕਾਰ ਵਿਜੇ ਨਰੂਲਾ ਦੀ ਬੇਟੀ ਭੂਮਿਕਾ ਨਰੂਲਾ ਨੇ ਪਲੱਸ-ਟੂ ਦੀ ਪ੍ਰੀਖਿਆ ਵਿਚ ਸ਼ਾਨਦਾਰ ਅੰਕ ਲੈ ਕੇ ਮੈਰਿਟ ਵਿਚ ਨਾਮ ਰੌਸ਼ਨ ਕੀਤਾ ਹੈ, ਤਾਂ ਉਨ੍ਹਾਂ ਨੇ ਗੋਬਿੰਦ ਨਗਰੀ ਸਥਿਤ ਜੂਡੋ ਕੋਚਿੰਗ ਸੈਂਟਰ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕ ਕੇ ਵਿਦਿਆਰਥਣ ਦਾ ਸਨਮਾਨ ਕੀਤਾ | ਸਨਮਾਨ ਸਮਾਰੋਹ ਦੌਰਾਨ ਭੂਮਿਕਾ ਨਰੂਲਾ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਸ ਨੇ ਬਠਿੰਡਾ ਸਥਿਤ ਮੈਰੀਟੋਰੀਅਸ ਸਕੂਲ ਤੋਂ ਕਾਮਰਸ ਸਟਰੀਮ ਵਿਚ ਪਲੱਸ-ਟੂ ਦੀ ਪੜ੍ਹਾਈ ਕੀਤੀ ਹੈ | ਉਸ ਨੇ ਬਿਨਾਂ ਕਿਸੇ ਪ੍ਰਾਈਵੇਟ ਟਿਊਸ਼ਨ ਦੇ ਦਿਨ-ਰਾਤ ਮਿਹਨਤ ਕਰਕੇ 96.8 ਫ਼ੀਸਦੀ ਅੰਕ ਪ੍ਰਾਪਤ ਕੀਤੇ ਅਤੇ ਮੈਰਿਟ ਸੂਚੀ ਵਿਚ ਥਾਂ ਬਣਾਈ | ਭੂਮਿਕਾ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਸਿਰ ਬੰਨਿ੍ਹਆ, ਜਿਨ੍ਹਾਂ ਦੇ ਯੋਗ ਮਾਰਗਦਰਸ਼ਨ ਅਤੇ ਸਹਿਯੋਗ ਸਦਕਾ ਉਹ ਇਸ ਮੁਕਾਮ 'ਤੇ ਪਹੁੰਚੀ ਹੈ | ਇਸ ਮੌਕੇ ਕੁਲਦੀਪ ਸੋਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਕੋਈ ਵੀ ਵਿਦਿਆਰਥੀ ਵੱਡੀ ਤੋਂ ਵੱਡੀ ਸਫਲਤਾ ਹਾਸਲ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਮੁੱਖ ਮਕਸਦ ਦੂਜੇ ਬੱਚਿਆਂ ਨੂੰ ਵੀ ਪ੍ਰੇਰਿਤ ਕਰਨਾ ਹੈ, ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿਚ ਆਪਣਾ ਬਿਹਤਰੀਨ ਪ੍ਰਦਰਸ਼ਨ ਕਰਕੇ ਆਪਣੇ ਮਾਪਿਆਂ ਅਤੇ ਸ਼ਹਿਰ ਦਾ ਨਾਂ ਰੌਸ਼ਨ ਕਰ ਸਕਣ | ਦੂਜੇ ਪਾਸੇ ਵਿਜੇ ਨਰੂਲਾ, ਭੂਮਿਕਾ ਨਰੂਲਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਇਸ ਮਾਣ-ਸਨਮਾਨ ਲਈ ਕੁਲਦੀਪ ਸੋਨੀ ਅਤੇ ਜ਼ਿਲ੍ਹਾ ਜੂਡੋ ਐਸੋਸੀਏਸ਼ਨ ਦੀ ਪੂਰੀ ਟੀਮ ਦਾ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅਜਿਹਾ ਸਨਮਾਨ ਵਿਦਿਆਰਥੀਆਂ ਦਾ ਮਨੋਬਲ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ | ਇਸ ਪ੍ਰੋਗਰਾਮ ਦੌਰਾਨ ਰਮੇਸ਼ ਸੋਨੀ, ਰਾਜਿੰਦਰ ਗਾਬਾ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਾਜ ਕੁਮਾਰ ਸੋਨੀ ਸਮੇਤ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਪੀਰ ਗੁਲਾਬ ਸ਼ਾਹ ਦੀ ਦਰਗਾਹ 'ਤੇ ਮੇਲਾ ਮਨਾਇਆ <br/> ਅਗਲੀ ਖ਼ਬਰ ਭਾਕਿਯੂ ਮਾਲਵਾ ਹੀਰ ਕੇ ਦੇ ਆਗੂਆਂ ਦੀ ਮੀਟਿੰਗ 'ਚ ਜ਼ਿਲ੍ਹੇ ਪੱਧਰੀ ਢਾਂਚੇ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।