15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਨਸ਼ੀਲੇ ਪਦਾਰਥ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 14-06-2026
ਫ਼ਾਜ਼ਿਲਕਾ, 13 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਹੌਲਦਾਰ ਬਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਸਲੇਮਸ਼ਾਹ ਨੇੜੇ ਗਸ਼ਤ ਕਰ ਰਹੀ ਸੀ ਤਾਂ ਅਬਨਿਵ ਗੁੰਬਰ ਪੁੱਤਰ ਸੰਦੀਪ ਕੁਮਾਰ ਵਾਸੀ ਗਾਂਧੀ ਨਗਰ ਫ਼ਾਜ਼ਿਲਕਾ ਨਸ਼ੀਲੇ ਪਦਾਰਥ ਦਾ ਸੇਵਨ ਕਰਦਾ ਦਿਖਾਈ ਦਿੱਤਾ | ਉਸ ਕੋਲੋਂ ਨਸ਼ਾ ਕਰਨ ਵਾਲਾ ਸਾਮਾਨ ਜਿਵੇਂ, 20 ਰੁਪਏ ਦਾ ਨੋਟ, ਪੰਨੀ ਅਤੇ ਲਾਈਟਰ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਪ੍ਰਕਿਰਿਆ ਅਧੀਨ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰੋਂ ਵਿਧਾਨ ਸਭਾ ਚੋਣ ਹਲਕਿਆਂ ਦੇ ਟੈਕਨੀ... ਅਗਲੀ ਖ਼ਬਰ ਨਿਸ਼ਾਨਦੇਹੀ ਦੇ ਪਿੱਲਰ ਅਤੇ ਤਾਰਬੰਦੀ ਚੋਰੀ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।