27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮਰੀਜ਼ਾਂ ਨੇ ਹਸਪਤਾਲ ਵਿਚ ਬਿਜਲੀ ਦਾ ਪ੍ਰਬੰਧ ਨਾ ਹੋਣ ਦੇ ਚੱਲਦਿਆਂ ਲਗਾਇਆ ਧਰਨਾ

ਅਜੀਤ ਡੈਸਕ 17-06-2026
ਮੰਡੀ ਅਰਨੀਵਾਲਾ, 16 ਜੂਨ (ਨਿਸ਼ਾਨ ਸਿੰਘ ਮੋਹਲ਼ਾ)-ਪੀ.ਐੱਚ.ਸੀ ਜੰਡਵਾਲਾ ਭੀਮੇਸ਼ਾਹ ਵਿਖੇ ਬਣੇ ਓਟ ਕਲੀਨਿਕ ਵਿਚ ਦਵਾਈ ਲੈਣ ਪੁੱਜੇ ਮਰੀਜ਼ਾਂ ਵਲੋਂ ਬਿਜਲੀ ਨਾ ਹੋਣ ਦੀ ਸੂਰਤ ’ਚ ਓਟ ਕਲੀਨਿਕ ਦਾ ਕੰਮ ਠੱਪ ਹੋਣ ’ਤੇ ਧਰਨਾ ਲਗਾ ਦਿੱਤਾ। ਮਰੀਜ਼ ਬਗ਼ੀਚਾ ਸਿੰਘ, ਬਲਕਾਰ ਸਿੰਘ, ਬਲਵਿੰਦਰ ਸਿੰਘ, ਸੁਖਮੰਦਰ ਸਿੰਘ, ਬਲਵਿੰਦਰ ਸਿੰਘ ਨੇ ਕਿਹਾ ਕਿ ਹਸਪਤਾਲ ਦੇ ਵਿਚ ਬਿਜਲੀ ਦਾ ਕੋਈ ਵੀ ਪ੍ਰਬੰਧ ਨਹੀਂ ਹੁੰਦਾ। ਉਹ ਆਪਣਾ ਕੰਮ ਕਾਜ ਛੱਡ ਕੇ ਹਫ਼ਤੇ ਦੇ ਹਰ ਮੰਗਲਵਾਰ ਇੱਥੇ ਸਰਕਾਰ ਵਲੋਂ ਮਿਲਦੀ ਨਸ਼ਾ ਛਡਾਊ ਗੋਲੀ ਲੈਣ ਲਈ ਪੁੱਜਦੇ ਹਨ ਤਾਂ ਉਨ੍ਹਾਂ ਨੂੰ ਬਿਜਲੀ ਨਾ ਹੋਣ ਦੀ ਸੂਰਤ ਵਿਚ ਗੋਲੀ ਲੈਣ ਲਈ ਕਈ ਕਈ ਘੰਟੇ ਇੰਤਜ਼ਾਰ ਕਰਨਾ ਪੈਂਦਾ ਹੈ। ਮਰੀਜ਼ਾਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਕਿਹਾ ਕਿ ਲਾਈਟ ਨਾ ਹੋਣ ਦੀ ਸੂਰਤ ਵਿਚ ਇੱਥੇ ਕੰਪਿਊਟਰ ਸਿਸਟਮ ਨਹੀਂ ਚੱਲਦਾ ਅਤੇ ਇੰਟਰਨੈੱਟ ਦਾ ਨੈੱਟਵਰਕ ਵੀ ਨਹੀਂ ਕੰਮ ਕਰਦਾ। ਜਿਸ ਕਰਕੇ ਉਨ੍ਹਾਂ ਨੂੰ ਨਸ਼ਾ ਛਡਾਉਣ ਵਾਲੀ ਦਿੱਤੀ ਜਾਣ ਵਾਲੀ ਗੋਲੀ ਨਹੀਂ ਮਿਲਦੀ। ਮਰੀਜ਼ਾਂ ਨੇ ਇਹ ਵੀ ਕਿਹਾ ਕਿ ਹਸਪਤਾਲ ਦੇ ਵਿਚ ਪੀਣ ਵਾਲੇ ਪਾਣੀ ਦਾ ਵੀ ਪ੍ਰਬੰਧ ਨਹੀਂ ਹੈ ਅਤੇ ਨਾ ਹੀ ਇਨਵਰਟਰ ਦਾ ਪ੍ਰਬੰਧ ਹੈ। ਮਰੀਜ਼ਾਂ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਚੱਲਦਾ ਹੈ ਅਤੇ ਉਨ੍ਹਾਂ ਨੂੰ ਦਵਾਈ ਲੈਣ ਲਈ ਸਾਰਾ ਦਿਨ ਇੱਥੇ ਬੈਠ ਕੇ ਲਾਈਟ ਦੀ ਉਡੀਕ ਕਰਨੀ ਪੈਂਦੀ ਹੈ। ਮਰੀਜ਼ਾਂ ਨੇ ਕਿਹਾ ਕਿ ਜੇਕਰ ਹਸਪਤਾਲ ਪ੍ਰਸ਼ਾਸਨ ਨੇ ਇੱਥੇ ਇਨਵਰਟਰ ਦਾ ਪ੍ਰਬੰਧ ਨਾ ਕੀਤਾ ਤਾਂ ਉਨ੍ਹਾਂ ਵਲੋਂ ਆਉਣ ਵਾਲੇ ਦਿਨਾਂ ’ਚ ਹਸਪਤਾਲ ਪ੍ਰਸ਼ਾਸਨ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਸਰਕਲ ਪ੍ਰਧਾਨਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਸਮਾਜ ਸੇਵੀ ਵਿਪਨ ਸ਼ਰਮਾ ਦੀ ਅਗਵਾਈ ਹੇਠ ਦਿਵਿਆਂਗਾਂ ਦੇ ਰੇਲਵੇ ਪਾਸ ਅਤੇ ਸਰਟੀਫਿਕੇਟ ਬਣਾਉਣ ਦੀ ਮੁਹਿੰਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।