27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਏ.ਐਨ.ਐਮ. ਅਤੇ ਆਸ਼ਾ ਵਰਕਰਾਂ ਨੂੰ ਪਲਸ ਪੋਲਿਓ ਸੰਬੰਧੀ ਦਿੱਤੀ ਟਰੇਨਿੰਗ

ਅਜੀਤ ਡੈਸਕ 17-06-2026
ਅਬੋਹਰ, 16 ਜੂਨ (ਸੁਖਜੀਤ ਸਿੰਘ ਬਰਾੜ)-ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ.ਸੁਮੀਤ ਸਿੰਘ ਦੀ ਅਗਵਾਈ ’ਚ ਸਿਵਲ ਹਸਪਤਾਲ ਅਬੋਹਰ ਵਿਖੇ 28 ਤੋਂ 30 ਜੂਨ ਤੱਕ ਚਲਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਸਬੰਧੀ ਟਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਮੇਂ ਦਸਤ ਰੋਕੂ ਮੁਹਿੰਮ, ਐੱਚ.ਪੀ.ਵੀ ਟੀਕਾਕਰਨ, ਹਾਈ ਰਿਸਕ ਪ੍ਰੈਗਨੈਂਸੀ ਫੋਲੋ-ਅਪ, ਡੇਂਗੂ ਮਲੇਰੀਆ ਅਤੇ ਹੋਰ ਸਿਹਤ ਪ੍ਰੋਗਰਾਮਾਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਤੇ ਐਮ.ਡੀ ਡਾ.ਸੁਰੇਸ਼ ਕੰਬੋਜ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਪੀ.ਪੀ ਯੂਨਿਟ ਇੰਚਾਰਜ ਦਿਨੇਸ਼ ਰਾਣੀ, ਏ.ਐਨ.ਐਮ ਲਖਵਿੰਦਰ ਕੌਰ, ਅੰਕੁਸ਼ ਕੁਮਾਰ, ਸਮੂਹ ਏ.ਐਨ.ਐਮ ਅਤੇ ਆਸ਼ਾ ਵਰਕਰ ਮੌਜੂਦ ਸਨ। ਡਾ.ਸੁਮੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ 28 ਜੂਨ ਤੋਂ ਸ਼ੁਰੂ ਹੋ ਰਹੀ ਪਲਸ ਪੋਲੀਓ ਮੁਹਿੰਮ ਦੌਰਾਨ 5 ਸਾਲ ਤੱਕ ਉਮਰ ਦੇ ਹਰੇਕ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣ ਤਾਂ ਕਿ ਇਸ ਨਾਮੁਰਾਦ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਭਾਵੇਂ ਭਾਰਤ ਪੋਲੀਓ ਮੁਕਤ ਦੇਸ਼ਾਂ ਵਿਚ ਸ਼ਾਮਲ ਹੋ ਗਿਆ ਹੈ, ਪਰ ਇਸ ਰੁਤਬੇ ਨੂੰ ਬਰਕਰਾਰ ਰੱਖਣ ਲਈ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ’ਤੇ ਇਹ ਮੁਹਿੰਮ ਚਲਾਈ ਜਾਂਦੀ ਹੈ। ਇਸ ਬਿਮਾਰੀ ਦਾ ਖ਼ਤਰਾ ਅਜੇ ਵੀ ਬਣਿਆ ਹੋਇਆ ਹੈ, ਕਿਉਂਕਿ ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ, ਅਫ਼ਗਾਨਿਸਤਾਨ ਆਦਿ ਵਿਚ ਪੋਲੀਓ ਦੇ ਕੇਸ ਅਜੇ ਵੀ ਪਾਏ ਜਾਂਦੇ ਹਨ। ਉਨ੍ਹਾਂ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਇਸ ਵਾਰ ਨਵਜੰਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀਆਂ ਦੋ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਮੁਹਿੰਮ ਦੌਰਾਨ ਕਿਸੇ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਇਸ ਮੁਹਿੰਮ ਨੂੰ ਹੋਰਨਾਂ ਵਿਭਾਗਾਂ ਅਤੇ ਵਲੰਟੀਅਰਾਂ ਦੇ ਸਹਿਯੋਗ ਨਾਲ ਸਫਲਤਾਪੂਰਵਕ ਨੇਪਰੇ ਚੜ੍ਹਾਇਆ ਜਾਵੇ। ਉਨ੍ਹਾਂ ਨੇ ਸਟਾਫ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਸਬੰਧੀ ਮੁਕੰਮਲ ਇੰਤਜ਼ਾਮ ਕੀਤੇ ਜਾਣ। ਡਾ. ਸੁਰੇਸ਼ ਕੰਬੋਜ ਨੇ ਕਿਹਾ ਕਿ ਵਿਭਾਗ ਵਲੋਂ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 14 ਤੋਂ 15 ਉਮਰ ਦੀਆਂ ਬੱਚੀਆਂ ਨੂੰ ਐੱਚ.ਪੀ.ਵੀ ਟੀਕਾਕਰਨ ਕਰਵਾਇਆ ਜਾਵੇ ਤਾਂ ਜੋ ਸਰਵਾਈਕਲ ਕੈਂਸਰ ਤੋਂ ਬਚਾਅ ਹੋ ਸਕੇ। ਇਸ ਤੋਂ ਇਲਾਵਾ ਹੋਰ ਸਿਹਤ ਪ੍ਰੋਗਰਾਮਾਂ ਦੀ ਕਾਰਗੁਜ਼ਾਰੀ ਸਬੰਧੀ ਵੀ ਸਮੀਖਿਆ ਕੀਤੀ ਗਈ।
ਪਿਛਲੀ ਖ਼ਬਰ ਵਿਧਾਇਕ ਗੋਲਡੀ ਨੇ ਸ੍ਰੀ ਅਰੋੜ ਮਹਾਰਾਜਾ ਚੌਕ ਬਣਾਉਣ ਲਈ ਨਿੱਜੀ ਫ਼ੰਡ ਵਿਚੋਂ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਅਗਲੀ ਖ਼ਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਖਾਦ, ਬੀਜ ਅਤੇ ਕੀਟਨਾਸ਼ਕ ਵਿਕ੍ਰੇਤਾਵਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।