27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਵਿਧਾਇਕ ਗੋਲਡੀ ਨੇ ਸ੍ਰੀ ਅਰੋੜ ਮਹਾਰਾਜਾ ਚੌਕ ਬਣਾਉਣ ਲਈ ਨਿੱਜੀ ਫ਼ੰਡ ਵਿਚੋਂ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਅਜੀਤ ਡੈਸਕ 17-06-2026
ਜਲਾਲਾਬਾਦ, 16 ਜਤਿੰਦਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੀ ਸਮਾਜ ਸੇਵੀ ਸੰਸਥਾ ਮਾਰਨਿੰਗ ਕਲੱਬ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਸੰਸਥਾ ਦੇ ਚੇਅਰਮੈਨ ਕਪਿਲ ਗੁੰਬਰ ਅਤੇ ਪ੍ਰਧਾਨ ਸੁਭਾਸ਼ ਕੁਮਾਰ ਦੀ ਅਗਵਾਈ ਵਿਚ ਕੁੱਝ ਦਿਨ ਪਹਿਲਾਂ ਜਲਾਲਾਬਾਦ ਵਿਚ ਸ੍ਰੀ ਅਰੋੜ ਮਹਾਰਾਜ ਦੇ ਨਾਮ ਉੱਤੇ ਚੌਕ ਤਿਆਰ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ। ਜਾਣਕਾਰੀ ਦਿੰਦੇ ਹੋਏ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਮੰਗ ਨੂੰ ਪੂਰਾ ਕਰਦਿਆਂ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਚੌਕ ਬਣਾਉਣ ਲਈ ਆਪਣੇ ਨਿੱਜੀ ਫ਼ੰਡ ਵਿਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਜਲਦ ਹੀ ਚੌਕ ਬਣਾਉਣ ਲਈ ਜਗ੍ਹਾ ਨਿਸ਼ਚਿਤ ਕਰਕੇ ਚੌਕ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਜਲਾਲਾਬਾਦ ਖੇਤਰ ਦੇ ਲੋਕ ਉਨ੍ਹਾਂ ਦਾ ਪਰਿਵਾਰ ਹਨ ਅਤੇ ਪਰਿਵਾਰ ਦੇ ਮੈਂਬਰਾਂ ਦੀ ਹਰ ਮੰਗ ਨੂੰ ਪੂਰਾ ਕਰਨਾ ਹੀ ਉਨ੍ਹਾਂ ਦਾ ਮੁੱਖ ਉਦੇਸ਼ ਹੈ। ਮਾਲੂਮ ਹੋਵੇ ਕਿ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤੇ ਜਾਣ ਦਾ ਮਾਰਨਿੰਗ ਕਲੱਬ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਕਪਿਲ ਗੁੰਬਰ ਅਤੇ ਪ੍ਰਧਾਨ ਸੁਭਾਸ਼ ਕੁਮਾਰ ਅਤੇ ਹੋਰ ਮੈਂਬਰਾਂ ਦੇ ਨਾਲ-ਨਾਲ ਅਰੋੜਵੰਸ਼ ਸਭਾ ਦੇ ਅਹੁਦੇਦਾਰਾਂ ਨੇ ਸਵਾਗਤ ਕੀਤਾ ਹੈ ਅਤੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਅਰੋੜ ਵੰਸ਼ ਸਭਾ ਦੇ ਪ੍ਰਧਾਨ ਅਸ਼ਵਨੀ ਮਦਾਨ ਅਤੇ ਸਮੂਹ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ ਉੱਤੇ ਚੌਕ ਨੂੰ ਬਣਾਉਣ ਵਿਚ ਹਰ ਸੰਭਵ ਸਹਾਇਤਾ ਕਰਨ ਦਾ ਵੀ ਵਿਸ਼ਵਾਸ ਦਿੱਤਾ ਹੈ।
ਪਿਛਲੀ ਖ਼ਬਰ ਡਾ. ਰਾਧਾ ਰਾਣੀ ਕੰਬੋਜ ਨੇ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਭੂ-ਪਰਖ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਏ.ਐਨ.ਐਮ. ਅਤੇ ਆਸ਼ਾ ਵਰਕਰਾਂ ਨੂੰ ਪਲਸ ਪੋਲਿਓ ਸੰਬੰਧੀ ਦਿੱਤੀ ਟਰੇਨਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।