27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਡਾ. ਰਾਧਾ ਰਾਣੀ ਕੰਬੋਜ ਨੇ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਭੂ-ਪਰਖ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 17-06-2026
ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਬਣੇ ਭੂ-ਪਰਖ ਵਿਭਾਗ ਵਿਚ ਡਾ. ਰਾਧਾ ਰਾਣੀ ਕੰਬੋਜ ਵਲੋਂ ਭੂ-ਪਰਖ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਸਮੂਹ ਬਲਾਕ ਖੇਤੀਬਾੜੀ ਦਫ਼ਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡਾ. ਰਾਧਾ ਰਾਣੀ ਕੰਬੋਜ ਵਲੋਂ ਬਲਾਕ ਖੇਤੀਬਾੜੀ ਦਫ਼ਤਰ ਜਲਾਲਾਬਾਦ ਵਿਖੇ ਆਪਣੀ ਡਿਊਟੀ ਨਿਭਾਈ ਜਾ ਰਹੀ ਸੀ। ਉਨ੍ਹਾਂ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਵਿਸ਼ੇਸ਼ ਤੌਰ ’ਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ.ਹਰਬੰਸ ਸਿੰਘ ਸਿੱਧੂ, ਬਲਾਕ ਖੇਤੀਬਾੜੀ ਅਫ਼ਸਰ ਡਾ.ਪਰਮਿੰਦਰ ਸਿੰਘ ਧੰਜੂ ਅਤੇ ਪੰਜਾਬ ਪੁਲਿਸ ਦੇ ਇੰਸਪੈਕਟਰ ਲੇਖਰਾਜ ਕੰਬੋਜ ਵਲੋਂ ਉਨ੍ਹਾਂ ਨੂੰ ਨਵੀਂ ਨਿਯੁਕਤੀ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਡਾ. ਰਾਧਾ ਰਾਣੀ ਕੰਬੋਜ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮੇਂ-ਸਮੇਂ ’ਤੇ ਫ਼ਸਲਾਂ ਦੀ ਬਿਜਾਈ ਕਰਨ ਤੋਂ ਪਹਿਲਾਂ ਆਪਣੇ ਖੇਤਾਂ ਦੀ ਮਿੱਟੀ ਅਤੇ ਪਾਣੀ ਦੀ ਜਾਂਚ ਜ਼ਰੂਰ ਕਰਵਾਉਂਦੇ ਰਹਿਣ। ਉਨ੍ਹਾਂ ਕਿਹਾ ਕਿ ਮਿੱਟੀ ਪਰਖ ਦੇ ਆਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਨਾਲ ਜਿੱਥੇ ਫ਼ਸਲਾਂ ਦੀ ਗੁਣਵੱਤਾ ਅਤੇ ਝਾੜ ਵਿਚ ਵਾਧਾ ਹੁੰਦਾ ਹੈ, ਉੱਥੇ ਹੀ ਫ਼ਸਲਾਂ ’ਤੇ ਹੋਣ ਵਾਲੇ ਬਿਮਾਰੀਆਂ ਦੇ ਹਮਲੇ ਨੂੰ ਵੀ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਡਾਇਰੈਕਟਰ ਸਪੋਰਟਸ ਰਾਕੇਸ਼ ਮਲਿਕ ਨੇ ਐਮ.ਆਰ. ਸਰਕਾਰੀ ਕਾਲਜ ਦਾ ਕੀਤਾ ਦੌਰਾ ਅਗਲੀ ਖ਼ਬਰ ਵਿਧਾਇਕ ਗੋਲਡੀ ਨੇ ਸ੍ਰੀ ਅਰੋੜ ਮਹਾਰਾਜਾ ਚੌਕ ਬਣਾਉਣ ਲਈ ਨਿੱਜੀ ਫ਼ੰਡ ਵਿਚੋਂ 5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।