27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਜ਼ਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਵਿਸ਼ਵ ਖ਼ੂਨਦਾਨ ਦਿਵਸ ’ਤੇ ਵੱਧ ਤੋਂ ਵੱਧ ਖ਼ੂਨਦਾਨ ਕਰਨ ਦੀ ਅਪੀਲ

ਅਜੀਤ ਡੈਸਕ 17-06-2026
ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੀ ਵਿਸ਼ੇਸ਼ ਨਿਗਰਾਨੀ ਹੇਠ ਵਿਸ਼ਵ ਖ਼ੂਨਦਾਨ ਦਿਵਸ ‘ਮਨੁੱਖਤਾ ਦੀ ਇਕ ਬੂੰਦ, ਖ਼ੂਨ ਦਿਓ, ਜਾਨ ਬਚਾਓ’ ਥੀਮ ਦੇ ਤਹਿਤ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਦਿਵੇਸ਼ ਕੁਮਾਰ ਅਤੇ ਸੁਖਦੇਵ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਸਮੇਂ ਜਾਣਕਾਰੀ ਦਿੰਦਿਆਂ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਹਰ ਸਾਲ 14 ਜੂਨ ਨੂੰ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮੁੱਖ ਮਨੋਰਥ ਲੋਕਾਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰਨਾ, ਖ਼ੂਨਦਾਨ ਦੀ ਮਹੱਤਤਾ ਬਾਰੇ ਦੱਸਣਾ, ਖ਼ੂਨਦਾਨੀਆਂ ’ਤੇ ਖ਼ੂਨਦਾਨ ਕੈਂਪ ਲਗਾਉਣ ਵਾਲੀਆਂ ਸਵੈ-ਸੇਵੀ ਸੰਸਥਾਵਾਂ ਨੂੰ ਸਨਮਾਨਿਤ ਕਰਨਾ ਅਤੇ ਖ਼ੂਨਦਾਨ ਕੈਂਪਾਂ ਦਾ ਆਯੋਜਨ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਨੇਕ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਲਈ ਖ਼ੂਨਦਾਨ ਜ਼ਰੂਰ ਕਰਨ। ਉਨ੍ਹਾਂ ਦੱਸਿਆ ਕਿ 18 ਤੋਂ 65 ਸਾਲ ਤੱਕ ਦਾ ਹਰ ਉਹ ਵਿਅਕਤੀ, ਜਿਸ ਦਾ ਵਜ਼ਨ 50 ਕਿੱਲੋ ਤੋਂ ਵੱਧ ਅਤੇ ਹੀਮੋਗਲੋਬਿਨ 12 ਗਰਾਮ ਤੋਂ ਵੱਧ ਹੋਵੇ, ਖ਼ੂਨਦਾਨ ਕਰ ਸਕਦਾ ਹੈ। ਜਦਕਿ ਕੈਂਸਰ, ਦਿਲ ਦੀ ਬਿਮਾਰੀ, ਗੁਰਦੇ ਦੀ ਬਿਮਾਰੀ, ਮਿਰਗੀ, ਹੈਪੇਟਾਈਟਿਸ-ਬੀ, ਹੈਪੇਟਾਈਟਿਸ-ਸੀ ਅਤੇ ਏਡਜ਼ ਦੇ ਮਰੀਜ਼ ਖ਼ੂਨਦਾਨ ਨਹੀਂ ਕਰ ਸਕਦੇ। ਸਿਵਲ ਸਰਜਨ ਨੇ ਦੱਸਿਆ ਕਿ ਖ਼ੂਨਦਾਨ ਸੁਸਾਇਟੀਆਂ ਅਤੇ ‘ਸਟਾਰ ਡੋਨਰ’ ਪਹਿਲਾਂ ਵੀ ਸਿਹਤ ਵਿਭਾਗ ਦੇ ਇਕ ਸੱਦੇ ’ਤੇ ਖ਼ੂਨਦਾਨ ਕਰਨ ਲਈ ਅੱਗੇ ਆਉਂਦੇ ਰਹੇ ਹਨ ਅਤੇ ਉਨ੍ਹਾਂ ਨੇ ਭਵਿੱਖ ਵਿਚ ਵੀ ਅਜਿਹੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵੱਖ-ਵੱਖ ਨਾਜ਼ੁਕ ਹਾਲਤਾਂ ਜਿਵੇਂ ਕਿ ਹਾਦਸਿਆਂ, ਬੱਚੇ ਦੇ ਜਨਮ ਸਮੇਂ, ਥੈਲੇਸੀਮੀਆ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਦੌਰਾਨ ਖ਼ੂਨ ਦੀ ਲੋੜ ਗੰਭੀਰਤਾ ਨਾਲ ਮਹਿਸੂਸ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਕ ਤੰਦਰੁਸਤ ਮਰਦ ਹਰ 3 ਮਹੀਨੇ ਬਾਅਦ ਅਤੇ ਔਰਤ ਹਰ 4 ਮਹੀਨੇ ਬਾਅਦ ਖ਼ੂਨਦਾਨ ਕਰ ਸਕਦੀ ਹੈ। ਉਨ੍ਹਾਂ ਸਲਾਹ ਦਿੱਤੀ ਕਿ ਕਦੇ ਵੀ ਖ਼ਾਲੀ ਪੇਟ ਖ਼ੂਨਦਾਨ ਨਹੀਂ ਕਰਨਾ ਚਾਹੀਦਾ ਅਤੇ ਖ਼ੂਨਦਾਨ ਕਰਨ ਤੋਂ ਬਾਅਦ ਰਿਫਰੈਸ਼ਮੈਂਟ ਜ਼ਰੂਰ ਲੈਣੀ ਚਾਹੀਦੀ ਹੈ। ਅਖੀਰ ਵਿਚ ਉਨ੍ਹਾਂ ਸਮੂਹ ਡੋਨਰਾਂ, ਸਮਾਜ ਸੇਵੀ ਸੰਸਥਾਵਾਂ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ ਬਰਸੀ ’ਤੇ ਖ਼ੂਨਦਾਨ ਅਤੇ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਪੁਲਿਸ ਮੁਖੀ ਤਾਂ ਬਦਲੇ, ਪਰ ਨਹੀਂ ਬਦਲੇ ਜ਼ਿਲ੍ਹੇ ਦੇ ਹਾਲਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।