27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ ਬਰਸੀ ’ਤੇ ਖ਼ੂਨਦਾਨ ਅਤੇ ਮੈਡੀਕਲ ਕੈਂਪ ਲਗਾਇਆ

ਅਜੀਤ ਡੈਸਕ 17-06-2026
ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਖ਼ੂਨਦਾਨ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਜੰਡਵਾਲਾ ਭੀਮੇਸ਼ਾਹ ਸੀ.ਐੱਚ.ਸੀ. ਵਲੋਂ ਇਹ ਕੈਂਪ ਲਗਾਇਆ ਗਿਆ ਜਿਸ ਵਿਚ ਡਾ.ਅੰਸ਼ੂ ਖੁੰਗਰ, ਡਾ.ਵਿਜੇ ਅਤੇ ਹੋਰਨਾਂ ਡਾਕਟਰਾਂ ਤੇ ਸਟਾਫ਼ ਦੀ ਟੀਮ ਨੇ ਆਪਣੀਆਂ ਸੇਵਾਵਾਂ ਦਿੱਤੀਆਂ। ਜਾਣਕਾਰੀ ਦਿੰਦਿਆਂ ਡਾ.ਅੰਸ਼ੂ ਖੁੰਗਰ ਨੇ ਦੱਸਿਆ ਕਿ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਨੂੰ ਇਹ ਮੈਡੀਕਲ ਕੈਂਪ ਅਤੇ ਖ਼ੂਨਦਾਨ ਕੈਂਪ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖ਼ੂਨਦਾਨ ਕੈਂਪ ਵਿਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇੱਥੋਂ ਤੱਕ ਕਿ ਉਨ੍ਹਾਂ ਵਲੋਂ ਵੀ ਖ਼ੂਨ ਦਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨ ਨਾਲ ਕਿਸੇ ਜ਼ਰੂਰਤਮੰਦ ਦੀ ਜ਼ਿੰਦਗੀ ਬਚਾਈ ਜਾ ਸਕਦੀ ਹੈ। ਇਸ ਲਈ ਹਰ ਨੌਜਵਾਨ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਸਮੂਹ ਗਰਾਮ ਪੰਚਾਇਤ ਜੰਡਵਾਲਾ ਭੀਮੇਸ਼ਾਹ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਇਸ ਵਿਚ ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਮਰੀਜ਼ ਜੰਡਵਾਲਾ ਭੀਮੇਸ਼ਾਹ ਦੀ ਸੀ.ਐੱਚ.ਸੀ.ਵਿਚ ਆ ਕੇ ਆਪਣਾ ਇਲਾਜ ਕਰਵਾ ਸਕਦਾ ਹੈ।
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਲਾਉਣੇ ਸ਼ਲਾਘਾਯੋਗ ਕਾਰਜ-ਰਿੰਕੂ ਨਰੂਲਾ ਅਗਲੀ ਖ਼ਬਰ ਜ਼ਿਲ੍ਹਾ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਵਿਸ਼ਵ ਖ਼ੂਨਦਾਨ ਦਿਵਸ ’ਤੇ ਵੱਧ ਤੋਂ ਵੱਧ ਖ਼ੂਨਦਾਨ ਕਰਨ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।