31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਝੋਨੇ ਦੀ ਸਿੱਧੀ ਬਿਜਾਈ ਦੀ ਰਜਿਸਟਰੇਸ਼ਨ ਦੀ ਮਿਤੀ ’ਚ 25 ਜੂਨ ਤੱਕ ਵਾਧਾ

ਅਜੀਤ ਡੈਸਕ 18-06-2026
ਫ਼ਾਜ਼ਿਲਕਾ, 17 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਪਾਣੀ ਦੀ ਬੱਚਤ ਦੇ ਉਦੇਸ਼ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਪਹਿਲ ਦੇਣ ਦੇ ਦਿੱਤੇ ਸੱਦੇ ’ਤੇ ਜ਼ਿਲ੍ਹੇ ਦੇ ਕਿਸਾਨਾਂ ਨੇ ਵੱਡੇ ਪੱਧਰ ’ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਇਸ ਸਮੇਂ ਜ਼ਿਲ੍ਹਾ ਫ਼ਾਜ਼ਿਲਕਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਿਚ ਪੰਜਾਬ ’ਚ ਮੋਹਰੀ ਹੈਂ। ਜ਼ਿਲ੍ਹਾ ਫ਼ਾਜ਼ਿਲਕਾ ਵਿਚ 7568 ਕਿਸਾਨਾਂ ਨੇ ਪੋਰਟਲ ਉੱਤੇ 95,588 ਏਕੜ ਰਕਬੇ ਲਈ ਰਜਿਸਟਰ ਕੀਤਾ ਹੈ,ਜਦਕਿ ਸ੍ਰੀ ਮੁਕਤਸਰ ਸਾਹਿਬ 62916.69 ਏਕੜ ਦਰਜ ਕਰਕੇ ਦੂਜੇ ਨੰਬਰ ਤੇ ਹੈ। ਪੰਜਾਬ ਸਰਕਾਰ ਵਲੋਂ ਪੋਰਟਲ ਉੱਤੇ ਸਿੱਧੀ ਬਿਜਾਈ ਸਬੰਧੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰੇਸ਼ਨ ਵਾਸਤੇ 15 ਜੂਨ ਤੋਂ ਵਧਾ ਕੇ 25 ਜੂਨ ਨਿਸ਼ਚਿਤ ਕੀਤੀ ਗਈ ਹੈਂ। ਪੰਜਾਬ ਸਰਕਾਰ ਦੁਆਰਾ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਸਿੱਧੀ ਬਿਜਾਈ ਕਰਨ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ, ਉੱਥੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਵੀ ਸਰਕਾਰ ਵਲੋਂ ਦਿੱਤੀ ਜਾਂਦੀ ਹੈ। ਜੇ ਕਿਸੇ ਕਿਸਾਨ ਵੀਰ ਨੇ ਅਜੇ ਤੱਕ ਸਿੱਧੀ ਬਿਜਾਈ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਪੋਰਟਲ ਉੱਤੇ ਰਜਿਸਟਰੇਸ਼ਨ ਨਹੀਂ ਕਰਵਾਈ ਹੈ ਤਾਂ ਉਹ ਆਪਣੀ ਰਜਿਸਟਰੇਸ਼ਨ ਪੋਰਟਲ ਉੱਤੇ ਤੁਰੰਤ ਕਰਵਾਉਣ। ਜੇਕਰ ਕਿਸੇ ਕਿਸਾਨ ਨੂੰ ਪੋਰਟਲ ਉੱਪਰ ਨਾਮ ਦਰਜ ਕਰਵਾਉਣ ਵਿਚ ਕੋਈ ਮੁਸ਼ਕਿਲ ਆਉਂਦੀ ਹੈਂ ਤਾਂ ਉਹ ਕਿਸਾਨ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਕੇ ਆਪਣਾ ਨਾਮ ਪੋਰਟਲ ਉੱਤੇ ਦਰਜ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਦੋ ਕਾਰਾਂ ਆਪਸ ਵਿਚ ਭਿੜੀਆਂ ਅਗਲੀ ਖ਼ਬਰ ਬੱਚਿਆਂ ਦੇ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਘਰ ’ਚ ਵੜ ਕੇ ਕੀਤਾ ਹਮਲਾ-ਦੋ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।