31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਜੂਡੋ ਸਮਰ ਕੈਂਪ ਦੇ ਆਖ਼ਰੀ ਦਿਨ ਹੈਰੀ ਸੰਧੂ ਨੇ ਕੀਤੀ ਸ਼ਿਰਕਤ

ਅਜੀਤ ਡੈਸਕ 18-06-2026
ਅਬੋਹਰ, 17 ਜੂਨ (ਤੇਜਿੰਦਰ ਸਿੰਘ ਖ਼ਾਲਸਾ) ਜ਼ਿਲ੍ਹਾ ਜੂਡੋ ਐਸੋਸੀਏਸ਼ਨ ਵਲੋਂ ਬੱਚਿਆਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ 10 ਦਿਨਾਂ ਸਮਰ ਕੈਂਪ ਲਗਾਇਆ ਜਾਂਦਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਜੂਡੋ ਐਸੋਸੀਏਸ਼ਨ ਦੇ ਸਹਾਇਕ ਸਕੱਤਰ ਕੁਲਦੀਪ ਸੋਨੀ ਨੇ ਦੱਸਿਆ ਕਿ ਸ਼ਿਵਾਲਕ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਚ ਚੱਲਦੇ ਜੂਡੋ ਕੋਚਿੰਗ ਸੈਂਟਰ ਵਿਚ ਦੱਸ ਦਿਨਾਂ ਸਮਰ ਕੈਂਪ ਲਗਾਇਆ ਗਿਆ। ਜਿਸ ਵਿਚ ਸ਼ਹਿਰ ਦੇ ਕਾਫ਼ੀ ਬੱਚਿਆਂ ਨੇ ਹਿੱਸਾ ਲੈ ਕੇ ਜੂਡੋ ਕੋਚਿੰਗ ਲਈ। ਕੈਂਪ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਦੇ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਬਿੰਦਰ ਸਿੰਘ ਹੈਰੀ ਸੰਧੂ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ। ਉਨ੍ਹਾਂ ਦੇ ਨਾਲ ਯੂਥ ਅਕਾਲੀ ਦਲ ਦੇ ਪ੍ਰਧਾਨ ਸਾਹਿਲ ਛਾਬੜਾ ਅਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਚੀਫ਼ ਕੋਚ ਰਜਿੰਦਰ ਕੁਮਾਰ ਬਿਸ਼ਨੋਈ ਵੀ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਹਾਜ਼ਰ ਹੋਏ। ਇਸ ਦੌਰਾਨ ਹੈਰੀ ਸੰਧੂ ਨੇ ਕਿਹਾ ਕਿ ਉਹ ਖ਼ੁਦ ਵੀ ਇਕ ਚੰਗੇ ਪੱਧਰ ਦੇ ਖਿਡਾਰੀ ਰਹਿ ਚੁੱਕੇ ਹਨ। ਉਨ੍ਹਾਂ ਬੱਚਿਆਂ ਨੂੰ ਜ਼ਿਆਦਾ ਤੋਂ ਜ਼ਿਆਦਾ ਮਿਹਨਤ ਕਰਕੇ ਅੱਗੇ ਵਧਣ ਦਾ ਸੰਦੇਸ਼ ਵੀ ਦਿੱਤਾ। ਅੰਤ ਵਿਚ ਜੂਡੋ ਐਸੋਸੀਏਸ਼ਨ ਦੇ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿਅਮ ਮਾਹਰ, ਸੀਨੀਅਰ ਜੂਡੋਕਾ ਸੰਭਵ ਦਾਨ ਆਦਿ ਵੀ ਮੌਜੂਦ ਸਨ।
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਨਾਲ ਹੋਈ ਮੀਟਿੰਗ ਅਗਲੀ ਖ਼ਬਰ ਐੱਸ.ਆਈ.ਆਰ.ਤਹਿਤ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਲਈ ਸਿਖਲਾਈ ਵਰਕਸ਼ਾਪ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।