14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪੀ.ਡਬਲਯੂ.ਡੀ.ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਨੇ ਲਗਾਇਆ ਧਰਨਾ

ਅਜੀਤ ਡੈਸਕ 20-06-2026
ਅਬੋਹਰ, 19 ਜੂਨ (ਸੁਖਜੀਤ ਸਿੰਘ ਬਰਾੜ)-ਪੀ.ਡਬਲਯੂ.ਡੀ.ਫ਼ੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਥਾਨਕ ਮੰਡਲ ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ। ਇਸ ਦੌਰਾਨ ਬੁਲਾਰਿਆਂ ਨੇ ਮੰਗ ਕੀਤੀ ਕਿ ਯੂਨੀਅਨ ਦੀਆਂ ਮੰਗਾਂ ’ਤੇ ਤੁਰੰਤ ਅਮਲ ਕਰ ਪੂਰੀਆਂ ਕੀਤੀਆਂ ਜਾਣ। ਯੂਨੀਅਨ ਵਲੋਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ ਗਿਆ ਕਿ ਜੇਕਰ ਯੂਨੀਅਨ ਦੀਆਂ ਮੰਗਾਂ ’ਤੇ ਜਲਦੀ ਅਮਲ ਨਾ ਕੀਤਾ ਗਿਆ ਤਾਂ 21 ਜੁਲਾਈ ਨੂੰ ਪੰਜਾਬ ਸਰਕਾਰ ਖ਼ਿਲਾਫ਼ ਸੰਗਰੂਰ ਵਿਖੇ ਵੱਡੀ ਰੋਸ ਰੈਲੀ ਕੀਤੀ ਜਾਵੇਗੀ। ਇਸ ਮੌਕੇ ਮੰਗਲ ਸਿੰਘ, ਲਾਲ ਚੰਦ, ਕੁਲਵੀਰ ਸਿੰਘ, ਨੋਪਾ ਰਾਮ, ਧਰਮਿੰਦਰ ਸਿੰਘ, ਕਰਮ ਸਿੰਘ, ਜਗਦੀਸ਼ ਚੰਦ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਲੇਕੇ ਤੋਂ ਸੰਗਤਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਪੈਨੇਸੀਆ ਸਕੂਲ ਦੀ ਸਾਬਕਾ ਵਿਦਿਆਰਥਣ ਤੇ ਜਲਾਲਾਬਾਦ ਦੀ ਧੀ ਨੰਦਣੀ ਕਾਲੜਾ ਬਣੀ ਚਾਰਟਡ ਅਕਾਊਂਟੈਂਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।