26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਐਨ.ਐੱਚ.ਐਮ.ਯੂਨੀਅਨ ਦਾ ਧਰਨਾ ਤੀਜੇ ਦਿਨ ਵੀ ਜਾਰੀ

ਅਜੀਤ ਡੈਸਕ 25-06-2026
ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਐਨ.ਐੱਚ.ਐਮ.ਯੂਨੀਅਨ ਪੰਜਾਬ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ 22 ਜੂਨ ਤੋਂ ਸ਼ੁਰੂ ਹੋਇਆ ਰੋਸ ਧਰਨਾ ਤੀਜੇ ਦਿਨ ਵੀ ਲਗਾਤਾਰ ਜਾਰੀ ਰਿਹਾ। ਐਨ.ਐੱਚ.ਐਮ. ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਦਫ਼ਤਰ ਦੇ ਮੂਹਰੇ ਜ਼ੋਰਦਾਰ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਅਤੇ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਆਖਿਆ ਕਿ ਐਨ.ਐੱਚ.ਐਮ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ’ਚ ਨੌਕਰੀ ਦੀ ਸੁਰੱਖਿਆ, ਤਨਖ਼ਾਹਾਂ ’ਚ ਵਾਧਾ, ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਸਹੂਲਤਾਂ ਦੇਣਾ ਅਤੇ ਹੋਰ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਸ਼ਾਮਲ ਹੈ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ ਇਨ੍ਹਾਂ ਮੰਗਾਂ ਦੇ ਹੱਲ ਲਈ ਕੋਈ ਠੋਸ ਅਤੇ ਸਕਾਰਾਤਮਿਕ ਕਦਮ ਨਾ ਚੁੱਕਿਆ ਗਿਆ ਤਾਂ ਸਮੂਹ ਐਨ.ਐੱਚ.ਐਮ.ਮੁਲਾਜ਼ਮ 2 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਅੱਗੇ ਸ਼ਾਂਤਮਈ ਅਤੇ ਲੋਕਤੰਤਰਿਕ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਇਸ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਸਥਿਤੀ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਐਨ.ਐੱਚ.ਐਮ. ਮੁਲਾਜ਼ਮਾਂ ਨੂੰ ਆਉਣ ਵਾਲੇ ਸੰਘਰਸ਼ਾਂ ਵਿਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਰਾਜੇਸ਼ ਕੁਮਾਰ, ਪੂਜਾ, ਕ੍ਰਿਸ਼ਨ ਕੰਬੋਜ, ਸੁਖਦੇਵ ਸਿੰਘ, ਜਸਪਿੰਦਰ ਕੌਰ, ਚਾਈਨਾ, ਬਲਜਿੰਦਰ ਕੌਰ, ਮਹਿੰਦਰ ਕੁਮਾਰ, ਆਕਾਸ਼ ਕੰਬੋਜ, ਪਾਰਸ, ਡਾਕਟਰ ਦੀਪਾਲੀ, ਨਿਸ਼ੂ, ਵਿਪਨ ਕੁਮਾਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਜਲ ਸਰੋਤ ਮੰਤਰੀ ਗੋਇਲ ਵਲੋਂ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ 46 ਕਰੋੜ ਰੁਪਏ ਦੇ ਸਿੰਚਾਈ ਪ੍ਰੋਜੈਕਟਾਂ ਨੂੰ ਮਨਜ਼ੂਰੀ ਅਗਲੀ ਖ਼ਬਰ -ਨਗਰ ਕੌਂਸਲ ਚੋਣਾਂ ਗੁਰੂਹਰਸਹਾਏ- ਉਮੀਦਵਾਰਾਂ ਦਾ ਰਾਹ ਰੋਕਣ ਲਈ ਧਰਨਾ ਲਾ ਲਾਈਨਾ ’ਚ ਧੁੱਪੇ ਖੜ ਕੇ ਵੀ ਕੋਈ ਫਾਈਲ ਦਾਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।