26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਜਲਾਲਾਬਾਦ ਨੇੜੇ ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ, ਜੁਗਾੜੂ ਰੇਹੜੀ ਚਾਲਕ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 25-06-2026
ਜਲਾਲਾਬਾਦ, 24 ਜੂਨ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ’ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਮੇਸ਼ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕਮਰੇ ਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 22 ਜੂਨ ਨੂੰ ਗੁਰਮੇਲ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕਮਰੇ ਵਾਲਾ ਆਪਣੇ ਮੋਟਰਸਾਈਕਲ ’ਤੇ ਗੁਰੂਹਰਸਹਾਏ ਤੋਂ ਆ ਰਿਹਾ ਸੀ। ਜਦੋਂ ਉਹ ਐੱਫ.ਐੱਫ.ਰੋਡ ਨੇੜੇ ਪੈਟਰੋਲ ਪੰਪ ਸ਼ਮਸ਼ਦੀਨ ਚਿਸ਼ਤੀ ਕੋਲ ਪਹੁੰਚਿਆ ਤਾਂ ਸਤਨਾਮ ਸਿੰਘ ਪੁੱਤਰ ਹਸਨ ਰਾਮ ਵਾਸੀ ਲੱਲਾ ਬਸਤੀ ਜਲਾਲਾਬਾਦ ਨੇ ਤੇਜ਼ ਰਫ਼ਤਾਰ ਜੁਗਾੜੂ ਰੇਹੜੀ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਗੁਰਮੇਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਸਤਨਾਮ ਸਿੰਘ ਪੁੱਤਰ ਹਸਨ ਰਾਮ ਵਾਸੀ ਲੱਲਾ ਬਸਤੀ ਜਲਾਲਾਬਾਦ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰਜ਼ ਵਲੋਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ ਅਗਲੀ ਖ਼ਬਰ ਜਲ ਸਰੋਤ ਮੰਤਰੀ ਗੋਇਲ ਵਲੋਂ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦੇ 46 ਕਰੋੜ ਰੁਪਏ ਦੇ ਸਿੰਚਾਈ ਪ੍ਰੋਜੈਕਟਾਂ ਨੂੰ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।