26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਮੁਲਾਜ਼ਮ ਅਤੇ ਪੈਨਸ਼ਨਰਜ਼ ਵਲੋਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਅਜੀਤ ਡੈਸਕ 25-06-2026
ਅਬੋਹਰ, 24 ਜੂਨ (ਸੁਖਜੀਤ ਸਿੰਘ ਬਰਾੜ)-ਮੁਲਾਜ਼ਮ ਅਤੇ ਪੈਨਸ਼ਨਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਸਥਾਨਕ ਐੱਸ.ਡੀ.ਐਮ.ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ। ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਹਾਲੇ ਤੱਕ ਪੂਰੇ ਨਹੀਂ ਕੀਤੇ। ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ’ਤੇ ਅਮਲ ਨਹੀਂ ਕਰ ਰਹੀ। ਇਸ ਕਰਕੇ ਉਨ੍ਹਾਂ ਨੂੰ ਧਰਨੇ ਲਗਾਉਣੇ ਪੈ ਰਹੇ ਹਨ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਤੁਰੰਤ ਅਮਲ ਕੀਤਾ ਜਾਵੇ ਨਹੀਂ ਤਾਂ ਆਉਂਦੇ ਦਿਨਾਂ ’ਚ ਸਰਕਾਰ ਖਿਲਾਫ਼ ਹੋਰ ਸਖ਼ਤ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਜਰਨੈਲ ਸਿੰਘ, ਸੰਕਰਦਾਸ, ਲਾਲ ਚੰਦ, ਰਾਜ ਕੁਮਾਰ ਵਰਮਾ, ਮੰਗਲ ਸਿੰਘ, ਕੁਲਵੀਰ ਸਿੰਘ, ਸੁਰੇਸ਼ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਹਲਕੇ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਜਲਾਲਾਬਾਦ ਨੇੜੇ ਸੜਕ ਹਾਦਸੇ ’ਚ 1 ਵਿਅਕਤੀ ਦੀ ਮੌਤ, ਜੁਗਾੜੂ ਰੇਹੜੀ ਚਾਲਕ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।