26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਵਿਧਾਇਕ ਸਵਨਾ ਨੇ ਹਲਕੇ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 25-06-2026
ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿਚ ਸਟੇਟ ਟਰੇਡਰ ਕਮਿਸ਼ਨ ਦੀ ਗਲੀ ਚੌਧਰੀਆਂ ਵਾਲੀ ਫ਼ਾਜ਼ਿਲਕਾ ਵਿਖੇ ਵਪਾਰੀਆ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿਚ ਐੱਸ.ਡੀ.ਐੱਮ. ਜੁਗਰਾਜ ਸਿੰਘ ਸਮੇਤ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਤਹਿਤ ਹੀ ਉਹ ਦੁਕਾਨਦਾਰਾਂ/ਵਪਾਰੀਆਂ ਕੋਲ ਹੀ ਉਨ੍ਹਾਂ ਦੇ ਬਾਜ਼ਾਰਾਂ ਵਿਚ ਜਾ ਕੇ ਉਨ੍ਹਾਂ ’ਚ ਵਿਚਰ ਕੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ। ਇਸ ਮੌਕੇ ਵਪਾਰੀਆਂ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ, ਬਾਜ਼ਾਰਾਂ ਵਿਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟਰੈਫ਼ਿਕ ਪ੍ਰਬੰਧਨ, ਸੀਵਰੇਜ, ਚੋਰੀ ਦੀਆਂ ਵਾਰਦਾਤਾਂ, ਮਾਰਕੀਟ ’ਚ ਪਬਲਿਕ ਬਾਥਰੂਮ ਦੀ ਵਿਵਸਥਾ, ਸੁਰੱਖਿਆ ਪ੍ਰਬੰਧਾਂ ਅਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਨੌਤੀਆਂ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਧਾਇਕ ਸਵਨਾ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਵਲੋਂ ਉਠਾਏ ਗਏ ਹਰ ਮੁੱਦੇ ਨੂੰ ਸਬੰਧਿਤ ਵਿਭਾਗਾਂ ਦੇ ਧਿਆਨ ਵਿਚ ਲਿਆ ਕੇ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਲਵੀਸ਼ ਚਾਵਲਾ ਚੇਅਰਮੈਨ ਟਰੇਡ ਵਿੰਗ ਵਿਧਾਨ ਸਭਾ ਹਲਕਾ ਫ਼ਾਜ਼ਿਲਕਾ ਅਤੇ ਟਰੇਡ ਵਿੰਗ ਫ਼ਾਜ਼ਿਲਕਾ ਦੇ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ 17 ਵਾਰਡਾਂ ’ਚ 16 ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ, ਨਾਮਜ਼ਦਗੀਆਂ ਦਾਖਲ ਅਗਲੀ ਖ਼ਬਰ ਮੁਲਾਜ਼ਮ ਅਤੇ ਪੈਨਸ਼ਨਰਜ਼ ਵਲੋਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।