26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ 14-15 ਸਾਲ ਦੀਆਂ ਲੜਕੀਆਂ ਨੂੰ ਐੱਚ.ਪੀ.ਵੀ.ਵੈਕਸੀਨ ਲਗਵਾਉਣ ਦੀ ਕੀਤੀ ਅਪੀਲ

ਅਜੀਤ ਡੈਸਕ 25-06-2026
ਫ਼ਾਜ਼ਿਲਕਾ, 24 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਰਿੰਕੂ ਚਾਵਲਾ ਦੀ ਨਿਗਰਾਨੀ ਹੇਠ ਸਿਹਤ ਵਿਭਾਗ ਫ਼ਾਜ਼ਿਲਕਾ ਦੀਆਂ ਵੱਖ-ਵੱਖ ਟੀਮਾਂ ਵਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐੱਚ.ਸੀ.’ਚ ਇਕ ਵਿਆਪਕ ਮੁਹਿੰਮ ਤਹਿਤ ਯੋਗ ਲਾਭਪਾਤਰੀਆਂ ਨੂੰ ਐੱਚ.ਪੀ.ਵੀ ਤੋਂ ਬਚਾਅ ਲਈ ਟੀਕੇ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਐੱਚ.ਪੀ.ਵੀ. ਦਾ ਟੀਕਾ 14 ਤੋਂ 15 ਸਾਲ ਦੀ ਉਮਰ ਦੀਆਂ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਲਈ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਫਰਵਰੀ ਮਹੀਨੇ ’ਚ ਸ਼ੁਰੂ ਕੀਤੀ ਗਈ ਇਸ ਮੁਹਿੰਮ ਦੀ ਮਿਆਦ ਹੁਣ 31 ਅਗਸਤ ਤੱਕ ਵਧਾ ਦਿੱਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀ ਬੱਚੀਆਂ ਨੂੰ ਇਸ ਦਾ ਲਾਭ ਦਿੱਤਾ ਜਾ ਸਕੇ। ਡਾ. ਚਾਵਲਾ ਨੇ ਜ਼ੋਰ ਦੇ ਕੇ ਕਿਹਾ ਕਿ ਸਰਵਾਈਕਲ ਕੈਂਸਰ ਵਰਗੀਆਂ ਨਾਮੁਰਾਦ ਬਿਮਾਰੀਆਂ ਨੂੰ ਰੋਕਣ ਲਈ ਸਮੇਂ ਸਿਰ ਐੱਚ.ਪੀ.ਵੀ. ਟੀਕਾਕਰਨ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਇਹ ਜਾਗਰੂਕਤਾ ਅਤੇ ਟੀਕਾਕਰਨ ਮੁਹਿੰਮ ਨਾ ਸਿਰਫ਼ ਬੱਚਿਆਂ ਤੱਕ, ਸਗੋਂ ਉਨ੍ਹਾਂ ਦੇ ਪਰਿਵਾਰਾਂ ਤੱਕ ਵੀ ਪਹੁੰਚਾਈ ਜਾ ਰਹੀ ਹੈ, ਤਾਂ ਜੋ ਵਿਆਪਕ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਐੱਚ.ਪੀ.ਵੀ. ਵੈਕਸੀਨ ਜ਼ਿਲ੍ਹੇ ਭਰ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਬਿਲਕੁਲ ਮੁਫ਼ਤ ਉਪਲਬਧ ਹੈ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਨੂੰ ਇਹ ਟੀਕਾ ਜ਼ਰੂਰ ਲਗਵਾਉਣ ਤਾਂ ਜੋ ਕੈਂਸਰ ਵਰਗੀ ਘਾਤਕ ਬਿਮਾਰੀ ਤੋਂ ਬੱਚੀਆਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਪਿਛਲੀ ਖ਼ਬਰ ਅਰੁਣ ਨਾਰੰਗ ਨੇ ਦੌਲਤਪੁਰਾ ਦੇ ਨੌਜਵਾਨਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਨੂੰ ਨਹੀਂ ਮਿਲੇਗੀ ਕੋਈ ਰਿਆਇਤ : ਗਗਨ ਅਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।