26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਅਰੁਣ ਨਾਰੰਗ ਨੇ ਦੌਲਤਪੁਰਾ ਦੇ ਨੌਜਵਾਨਾਂ ਨਾਲ ਕੀਤੀ ਮੀਟਿੰਗ

ਅਜੀਤ ਡੈਸਕ 25-06-2026
ਅਬੋਹਰ, 24 ਜੂਨ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਹਲਕੇ ਦੇ ਪਿੰਡ ਦੌਲਤਪੁਰਾ ਦੇ ਨੌਜਵਾਨਾਂ ਨਾਲ ਮੀਟਿੰਗ ਕੀਤੀ ਗਈ। ਪਿੰਡ ਦੇ ਨੌਜਵਾਨਾਂ ਨੇ ਪਿੰਡ ਵਿਚ ਨਵਾਂ ਸਟੇਡੀਅਮ ਬਣਾਉਣ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਦੀ ਮੰਗ ਕੀਤੀ ਅਤੇ ਪਿੰਡ ਦੀਆਂ ਹੋਰ ਸਮੱਸਿਆਵਾਂ ਤੋਂ ਵੀ ਉਨ੍ਹਾਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਹਲਕਾ ਇੰਚਾਰਜ ਨਾਰੰਗ ਨੇ ਕਿਹਾ ਕਿ ਜਲਦੀ ਹੀ ਪਿੰਡ ’ਚ ਖੇਡ ਸਟੇਡੀਅਮ ਦਾ ਨਿਰਮਾਣ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਹੁਣ ਵਿਧਾਨ ਸਭਾ ਚੋਣਾਂ ਨੇੜੇ ਆ ਗਈਆਂ ਹਨ। ਉਹ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਪਾਰਟੀ ਦਾ ਘਰ-ਘਰ ਜਾ ਕੇ ਪ੍ਰਚਾਰ ਕਰਨ ਤਾਂ ਕਿ 2027 ਵਿਚ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ।
ਪਿਛਲੀ ਖ਼ਬਰ ਜਲਾਲਾਬਾਦ ਨਗਰ ਕੌਂਸਲ ਚੋਣਾਂ ਲਈ ਤੀਜੇ ਦਿਨ 21 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ 14-15 ਸਾਲ ਦੀਆਂ ਲੜਕੀਆਂ ਨੂੰ ਐੱਚ.ਪੀ.ਵੀ.ਵੈਕਸੀਨ ਲਗਵਾਉਣ ਦੀ ਕੀਤੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।