06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਸ਼ਾ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 27-06-2026
ਫ਼ਾਜ਼ਿਲਕਾ, 26 ਜੂਨ (ਦਵਿੰਦਰ ਪਾਲ ਸਿੰਘ)-ਥਾਣਾ ਬਹਾਵਵਾਲਾ ਪੁਲਿਸ ਨੇ ਨਸ਼ਾ ਕਰਨ ਵਾਲੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਧਰਮਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਰਾਜਪੁਰਾ ਤੋਂ ਕਰੀਬ 1 ਕਿੱਲੋਮੀਟਰ ਅੱਗੇ ਪਿੰਡ ਸ਼ੇਰੇਵਾਲਾ ਨੂੰ ਜਾਂਦੀ ਲਿੰਕ ਸੜਕ ਦੇ ਖੱਬੇ ਪਾਸੇ ਬੋਹੜ ਕੋਲ ਝਾੜੀਆਂ ’ਚ 2 ਵਿਅਕਤੀ ਨਸ਼ੇ ਦੀ ਹਾਲਤ ਵਿਚ ਬੈਠੇ ਮਿਲੇ। ਜਿਨ੍ਹਾਂ ਦੀ ਪਛਾਣ ਰਵੀ ਕੁਮਾਰ ਪੁੱਤਰ ਲੱਖਮੀ ਚੰਦ ਵਾਸੀ ਰਾਜਪੁਰਾ ਅਤੇ ਕ੍ਰਿਸ਼ਨ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਰਾਜਪੁਰਾ ਵਜੋਂ ਹੋਈ। ਦੋਵਾਂ ਦਾ ਡੋਪ ਟੈੱਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ। ਜਾਂਚ ਅਧਿਕਾਰੀ ਹੌਲਦਾਰ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਰਾਜ ਕਮਲ ਉਰਫ਼ ਰਾਜੂ ਪੁੱਤਰ ਸ਼ਹੀ ਰਾਮ ਵਾਸੀ ਪਿੰਡ ਚੱਕ ਰਾਧੇਵਾਲਾ ਮੋਡੀ ਖੇੜਾ ਪਿੰਡ ਖੁੱਬਣ ਫਿਰਨੀ ਨੇੜੇ ਦਾਣਾ ਮੰਡੀ ਸੜਕ ’ਤੇ ਨਸ਼ੇ ਦੀ ਹਾਲਤ ਵਿਚ ਘੁੰਮਦਾ ਮਿਲਿਆ। ਜਿਸ ਨੂੰ ਕਾਬੂ ਕਰਕੇ ਡੋਪ ਟੈੱਸਟ ਕਰਵਾਇਆ ਗਿਆ, ਜੋ ਪਾਜ਼ੀਟਿਵ ਆਇਆ। ਪੁਲਿਸ ਨੇ ਤਿੰਨਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਵਪਾਰ ਮੰਡਲ ਫ਼ਾਜ਼ਿਲਕਾ ਦੇ ਨੁਮਾਇੰਦਿਆਂ ਨੇ ਐੱਸ.ਐੱਸ.ਪੀ.ਨਾਲ ਕੀਤੀ ਮੁਲਾਕਾਤ, ਸ਼ਹਿਰ ਦੀਆਂ ਸਮੱਸਿਆਵਾਂ ’ਤੇ ਹੋਈ ਚਰਚਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਦੌਰਾਨ ਜ਼ਿਲ੍ਹਾ ਪ੍ਰਧਾਨ ਦੀ ਬਣੀ ਦੂਰੀ ਨੇ ਛੇੜੀ ਨਵੀਂ ਸਿਆਸੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।