07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪਲਸ ਪੋਲੀਓ ਮੁਹਿੰਮ ਲਈ ਫ਼ਾਜ਼ਿਲਕਾ ਵਿਖੇ ਜਾਗਰੂਕਤਾ ਰਿਕਸ਼ਾ ਰਵਾਨਾ

ਅਜੀਤ ਡੈਸਕ 28-06-2026
ਫ਼ਾਜ਼ਿਲਕਾ, 27 ਜੂਨ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ 28 ਜੂਨ ਤੋਂ ਸ਼ੁਰੂ ਹੋਣ ਵਾਲੀ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਮੁਨਾਦੀ ਰਿਕਸ਼ੇ ਨੂੰ ਰਵਾਨਾ ਕੀਤਾ ਗਿਆ। ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਹਰੀ ਝੰਡੀ ਦਿਖਾ ਕੇ ਇਸ ਰਿਕਸ਼ੇ ਨੂੰ ਰਵਾਨਾ ਕੀਤਾ, ਜੋ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕਰੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਪੋਲੀਓ ਇਕ ਨਾਮੁਰਾਦ ਅਤੇ ਖ਼ਤਰਨਾਕ ਬਿਮਾਰੀ ਹੈ, ਜਿਸ ਤੋਂ ਬਚਾਅ ਦਾ ਸਭ ਤੋਂ ਕਾਰਗਰ ਤਰੀਕਾ ਸਮੇਂ ਸਿਰ ਟੀਕਾਕਰਨ ਅਤੇ ਪੋਲੀਓ ਬੂੰਦਾਂ ਹਨ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਦੀ ਖ਼ੁਰਾਕ ਦਿੱਤੀ ਜਾਵੇਗੀ ਤਾਂ ਜੋ ਕੋਈ ਵੀ ਬੱਚਾ ਇਸ ਬਿਮਾਰੀ ਦੀ ਲਪੇਟ ਵਿਚ ਨਾ ਆ ਸਕੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਲਾਉਣ ਅਤੇ ਇਸ ਮੁਹਿੰਮ ਵਿਚ ਪ੍ਰਸ਼ਾਸਨ ਦਾ ਵੱਧ-ਚੜ੍ਹ ਕੇ ਸਹਿਯੋਗ ਕਰਨ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਕਈ ਵਾਰ ਮਾਪਿਆਂ ਦੀ ਅਣਗਹਿਲੀ ਕਾਰਨ ਬੱਚੇ ਇਸ ਜ਼ਰੂਰੀ ਖ਼ੁਰਾਕ ਤੋਂ ਵਾਂਝੇ ਰਹਿ ਜਾਂਦੇ ਹਨ, ਜੋ ਕਿ ਉਨ੍ਹਾਂ ਦੇ ਭਵਿੱਖ ਅਤੇ ਸਿਹਤ ਲਈ ਖ਼ਤਰਨਾਕ ਸਿੱਧ ਹੋ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ, ਡਾ. ਉਪਿੰਦਰ ਸਿੰਘ ਅਤੇ ਹੋਰ ਸਿਹਤ ਅਧਿਕਾਰੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਪ੍ਰੋਗਰਾਮ ਦੌਰਾਨ ਸਟੈਨੋ ਰੋਹਿਤ ਸਚਦੇਵਾ, ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੀਰਾ ਨਰਸਿੰਗ ਕਾਲਜ ਵਿਚ ਪਲਸ ਪੋਲੀਓ ਮੁਹਿੰਮ ਸੰਬੰਧੀ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਲਿਆ ਸੀ.ਬੀ.ਐੱਸ.ਸੀ ਵਲੋਂ ਆਯੋਜਿਤ ਇਨੋਵੇਸ਼ਨ ਐਜੂਕੇਸ਼ਨ ਕਨਕਲੇਵ ’ਚ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।