14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਦੁਕਾਨ ਵਿਚੋਂ ਮੋਬਾਈਲ ਫੋਨ ਅਤੇ ਹੋਰ ਕੀਮਤੀ ਸਾਮਾਨ ਚੋਰੀ

ਅਜੀਤ ਡੈਸਕ 30-06-2026
ਫ਼ਿਰੋਜ਼ਪੁਰ, 29 ਜੂਨ (ਸੁਖਵਿੰਦਰ ਸਿੰਘ)- ਸ਼ਹਿਰ ਵਿਚ ਚੋਰੀ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਭਾਵੇਂ ਪੁਲਿਸ ਵੱਲੋਂ ਅਪਰਾਧ ‘ਤੇ ਨੱਥ ਪਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਚੋਰ ਬੇਖੌਫ਼ ਹੋ ਕੇ ਇਕ ਤੋਂ ਬਾਅਦ ਇਕ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਿਵਲ ਹਸਪਤਾਲ ਰੋਡ ਤੋਂ ਸਾਹਮਣੇ ਆਇਆ ਹੈ। ਜਿੱਥੇ ਦੇਰ ਰਾਤ ਚੋਰਾਂ ਨੇ ਇਕ ਦੁਕਾਨ ਦੇ ਅੰਦਰ ਦਾਖ਼ਲ ਹੋ ਕੇ ਕਰੀਬ 50 ਹਜ਼ਾਰ ਰੁਪਏ ਦਾ ਕੀਮਤੀ ਸਮਾਨ ਅਤੇ ਇਕ ਮੋਬਾਈਲ ਫੋਨ ਚੋਰੀ ਕਰ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਪੀੜਤ ਦੁਕਾਨਦਾਰ ਹੈਪੀ ਸ਼ਰਮਾ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਦੇ ਚਾਚਾ ਜੀ ਦਾ ਫੋਨ ਆਇਆ ਕਿ ਦੁਕਾਨ ਦਾ ਦਰਵਾਜ਼ਾ ਟੁੱਟਿਆ ਹੋਇਆ ਹੈ। ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਚੋਰ ਦੁਕਾਨ ਵਿਚੋਂ ਮੋਬਾਈਲ ਫੋਨ ਅਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਚੋਰੀ ਕਾਰਨ ਉਨ੍ਹਾਂ ਨੂੰ ਕਰੀਬ 50 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦਾ ਜਾਇਜਾ ਲਿਆ ਗਿਆ ਹੈ ਬਣਦੀ ਕਾਰਵਾਈ ਕੀਤੀ ਜਾਵੇਗੀ । ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਪਾਰੀਆਂ ਵਿਚ ਡਰ ਦਾ ਮਾਹੌਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਰ ਰੋਜ਼ ਦੁਕਾਨਾਂ ਬੰਦ ਕਰਕੇ ਘਰ ਜਾਂਦੇ ਸਮੇਂ ਇਹ ਚਿੰਤਾ ਰਹਿੰਦੀ ਹੈ ਕਿ ਸਵੇਰੇ ਦੁਕਾਨ ਸੁਰੱਖਿਅਤ ਮਿਲੇਗੀ ਜਾਂ ਨਹੀਂ। ਸ਼ਹਿਰ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰਾਂ ਅਤੇ ਸਨੈਚਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕੀਤਾ ਜਾਵੇ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਆਪਣਾ ਕਾਰੋਬਾਰ ਕਰ ਸਕਣ।
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਜ਼ੀਰਾ ਦਫ਼ਤਰ ਦਾ ਉਦਘਾਟਨ ਭਲਕੇ ਅਗਲੀ ਖ਼ਬਰ aਮੋਟਰਾਂ ਵਾਲੀ ਬਿਜਲੀ 8 ਘੰਟੇ ਦੇਣ ਦੇ ਦਾਅਵੇ ਨਿਕਲੇ ਖੋਖਲੇ, ਝੋਨੇ ਦੀ ਲਵਾਈ ਦੇ ਸੀਜ਼ਨ ’ਚ ਕਿਸਾਨ ਪ੍ਰੇਸ਼ਾਨ ਪੰਜਾਬ ਸਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।