14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਤਿੰਨ ਦਿਨਾ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਮੁਕੰਮਲ

ਅਜੀਤ ਡੈਸਕ 01-07-2026
ਅਬੋਹਰ, 30 ਜੂਨ (ਵਿਵੇਕ ਹੂੜੀਆ)-ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ.ਕਵਿਤਾ ਸਿੰਘ ਦੇ ਨਿਰਦੇਸ਼ਾਂ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਅਤੇ ਐੱਸ.ਐਮ.ਓ ਡਾ. ਸੁਮੀਤ ਸਿੰਘ ਦੀ ਅਗਵਾਈ ਅਤੇ ਨੋਡਲ ਅਫ਼ਸਰ ਡਾ. ਮੁਕੇਸ਼ ਸਿੰਘ ਦੀ ਸੁਪਰਵਿਜ਼ਨ ਵਿਚ ਅਬੋਹਰ ਵਿਖੇ ਚੱਲ ਰਹੀ ਪਲਸ ਪੋਲੀਓ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋ ਗਈ। ਰਾਊਂਡ ਦੇ ਤੀਸਰੇ ਦਿਨ 5568 ਬੱਚਿਆਂ ਨੂੰ ਪੋਲੀਓ ਰੋਧੀ ਬੂੰਦਾਂ ਪਿਲਾਈਆਂ ਗਈਆਂ। ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਸਿਹਤ ਕਰਮੀਆਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ, ਨਰਸਿੰਗ ਸਟੂਡੈਂਟ ਅਤੇ ਵਲੰਟੀਅਰਾਂ ਆਦਿ ਦੇ ਸਹਿਯੋਗ ਨਾਲ ਇਹ ਮੁਹਿੰਮ ਮੁਕੰਮਲ ਕੀਤੀ ਗਈ । ਉਨ੍ਹਾਂ ਸਾਰੀਆਂ ਸਮਾਜਸੇਵੀ ਸੰਸਥਾਵਾਂ, ਮੀਡੀਆ ਅਤੇ ਲੋਕਾਂ ਦਾ ਇਸ ਮੁਹਿੰਮ ਵਿਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਡਾ.ਸੁਮੀਤ ਸਿੰਘ ਨੇ ਕਿਹਾ ਕਿ ਪੋਲੀਓ ਤੋਂ ਸੁਰੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਚਲਾਈ ਗਈ ਇਸ ਮੁਹਿੰਮ ਦੌਰਾਨ ਸਲੱਮ ਏਰੀਆ, ਝੁੱਗੀ ਝੌਂਪੜੀਆਂ, ਢਾਣੀਆਂ, ਉਦਯੋਗਿਕ ਇਕਾਈਆਂ ਵਿਚ ਰਹਿੰਦੇ ਪ੍ਰਵਾਸੀ ਪਰਿਵਾਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਉਨ੍ਹਾਂ ਨੇ ਜਾਣਕਾਰੀ ਦਿੰਦੇ ਕਿਹਾ ਕਿ ਅੱਜ ਪਲਸ ਪੋਲੀਓ ਰਾਊਂਡ ਦੇ ਤੀਸਰੇ ਦਿਨ ਵੀ ਟੀਮਾਂ ਵਲੋਂ ਘਰ-ਘਰ ਜਾ ਕੇ ਜਨਮ ਤੋਂ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਸਮੇਂ ਡਾ. ਮੁਕੇਸ਼ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ, ਪੀ.ਪੀ ਯੂਨਿਟ ਤੋਂ ਦਿਨੇਸ਼ ਰਾਣੀ, ਭਾਰਤ ਸੇਠੀ, ਅੰਕੁਸ਼ ਕੁਮਾਰ, ਸੰਜੈ ਕੁਮਾਰ, ਲਖਵਿੰਦਰ ਕੌਰ, ਡਿੰਪਲ, ਸੁਰਿੰਦਰ ਕੌਰ, ਛਿੰਦਰ ਕੌਰ, ਲੱਛਮੀ, ਰਿਆ, ਆਸ਼ਾ ਵਰਕਰ, ਆਂਗਣਵਾੜੀ ਵਰਕਰ ਤੇ ਹੈਲਪਰ, ਵੱਖ-ਵੱਖ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਪਾਣੀ ਅਤੇ ਬਿਜਲੀ ਦੀ ਘਾਟ ਕਾਰਨ ਪਿੰਡ ਜੱਲਾ ਲੱਖੇ ਕੇ ਹਿਠਾੜ ਦੇ ਕਿਸਾਨਾਂ ਦਾ ਝੋਨਾ ਸੁੱਕਣ ਲੱਗਿਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।