14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

ਅਜੀਤ ਡੈਸਕ 01-07-2026
ਮੰਡੀ ਲਾਧੂਕਾ, 30 ਜੂਨ (ਛਾਬੜਾ)-ਮੰਡੀ ਦੇ ਗੁਰਦੁਆਰਾ ਸਿੰਘ ਸਭਾ ਵਿਚ ਛੇਵੇਂ ਪਾਤਿਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਗਿਆ। ਇਸ ਦੌਰਾਨ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਰਣਜੋਧ ਸਿੰਘ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਵਲੋਂ ਗੁਰੂ ਜੀ ਦੇ ਜੀਵਨ ਤੇ ਚਾਨਣਾ ਪਾਇਆ ਗਿਆ, ਭਾਈ ਸਾਹਿਬ ਨੇ ਦੱਸਿਆ ਹੈ ਕਿ ਬਾਬਾ ਬੁੱਢਾ ਜੀ ਵਲੋਂ ਮਾਤਾ ਗੰਗਾ ਜੀ ਨੂੰ ਦਿੱਤੇ ਵਰ ਤੋਂ ਬਾਅਦ ਪੰਜਵੇਂ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦੇ ਘਰ ਗੁਰੂ ਹਰਗੋਬਿੰਦ ਜੀ ਨੇ ਜਨਮ ਲਿਆ ਸੀ। ਭਾਈ ਸਾਹਿਬ ਵਲੋਂ ਅਰਦਾਸ ਕਰਨ ਤੋਂ ਬਾਅਦ ਸੰਗਤਾਂ ਨੂੰ ਮਿੱਸੇ ਪ੍ਰਸ਼ਾਦੇ, ਲੱਸੀ, ਅਚਾਰ ਅਤੇ ਮੱਖਣ ਦਾ ਲੰਗਰ ਛਕਾਇਆ ਗਿਆ।
ਪਿਛਲੀ ਖ਼ਬਰ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਨੂੰ ਸਰਵਉੱਚ ਪ੍ਰਿੰਸੀਪਲ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ ਅਗਲੀ ਖ਼ਬਰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐੱਚ.ਪੀ.ਵੀ ਟੀਕਾਕਰਨ ਮੁਹਿੰਮ 31 ਅਗਸਤ ਤੱਕ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।