14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਵਪਾਰੀਆਂ ਦੀਆਂ ਮੁਸ਼ਕਲਾਂ ਦਾ ਜਲਦ ਨਿਪਟਾਰਾ ਹੋਵੇਗਾ-ਅਮਰਪ੍ਰੀਤ ਕੌਰ ਸੰਧੂ

ਅਜੀਤ ਡੈਸਕ 01-07-2026
ਫ਼ਾਜ਼ਿਲਕਾ, 30 ਜੂਨ (ਦਵਿੰਦਰ ਪਾਲ ਸਿੰਘ)–ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨਾਲ ਇਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ ਵਪਾਰੀਆਂ ਵਲੋਂ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੁਸ਼ਕਲਾਂ ਨੂੰ ਧਿਆਨ ਨਾਲ ਸੁਣਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ ਵੀ ਮੌਜੂਦ ਸਨ। ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜ ਜਿਵੇਂ ਕਿ ਸਾਫ਼ ਸਫ਼ਾਈ, ਸੀਵਰੇਜ ਸਮੱਸਿਆ, ਕੂੜੇ ਦਾ ਪ੍ਰਬੰਧਨ, ਬਾਜ਼ਾਰਾਂ ਵਿਚ ਬੁਨਿਆਦੀ ਸਹੂਲਤਾਂ ਦੇ ਸੁਧਾਰ, ਟਰੈਫ਼ਿਕ ਪ੍ਰਬੰਧਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਕਾਰੋਬਾਰ ਨਾਲ ਜੁੜੀਆਂ ਹੋਰ ਚੁਨੌਤੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਵਾਇਆ ਜਾਵੇਗਾ। ਇਸ ਸਬੰਧੀ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਤਾਂ ਜੋ ਲੋਕਾਂ ਅਤੇ ਵਪਾਰੀਆਂ ਨੂੰ ਆ ਰਹੀਆਂ ਦਿੱਕਤਾਂ ਦਾ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਐੱਸ.ਡੀ.ਐੱਮ ਜੁਗਰਾਜ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਫ਼ਾਜ਼ਿਲਕਾ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨੁਰਾਜ ਅਹੂਜਾ, ਮੈਂਬਰ ਪੰਜਾਬ ਸਟੇਟ ਟਰੇਡਰ ਕਮਿਸ਼ਨ ਅਤੁੱਲ ਨਾਗਪਾਲ ਤੋਂ ਇਲਾਵਾ, ਪੁਲਿਸ, ਬਿਜਲੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਤੇ ਵਪਾਰੀ ਵਰਗ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਆਭਾ ਆਈ.ਡੀ. ਬਣਵਾਉਣ ਅਤੇ ਲੜਕੀਆਂ ਦੇ ਐੱਚ.ਪੀ.ਵੀ. ਟੀਕਾਕਰਨ ਦੀ ਕੀਤੀ ਅਪੀਲ ਅਗਲੀ ਖ਼ਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।