11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਜੁਲਾਈ ਦਾ ਮਹੀਨਾ ਐਂਟੀ ਡੇਂਗੂ ਮਹੀਨੇ ਵਜੋਂ ਮਨਾਇਆ ਜਾਵੇਗਾ-ਡਾ. ਕਵਿਤਾ ਸਿੰਘ

ਅਜੀਤ ਡੈਸਕ 02-07-2026
ਫ਼ਾਜ਼ਿਲਕਾ, 1 ਜੁਲਾਈ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਨੀਤਾ ਕੰਬੋਜ ਦੀ ਅਗਵਾਈ ਹੇਠ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਪ੍ਰਤੀ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰਾਂ ਵਿਚ ਸਿਹਤ ਕਰਮਚਾਰੀਆਂ ਦੀਆਂ ਟੀਮਾਂ ਵਲੋਂ ਆਮ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਜਾਗਰੂਕ ਕਰਨ ਹਿਤ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ । ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਸੁਨੀਤਾ ਕੰਬੋਜ ਨੇ ਦੱਸਿਆ ਕਿ ਮੱਛਰਾਂ ਕਾਰਨ ਡੇਂਗੂ-ਮਲੇਰੀਆ ਵਰਗੀਆਂ ਖ਼ਤਰਨਾਕ ਬਿਮਾਰੀਆਂ ਫੈਲ ਸਕਦੀਆਂ ਹਨ । ਉਨ੍ਹਾਂ ਦੱਸਿਆ ਕਿ ਬਚਾਅ ਲਈ ਖੜ੍ਹੇ ਪਾਣੀ ਦੇ ਸਰੋਤਾਂ ਵਿਚ ਕਾਲਾ ਸੜਿਆ ਹੋਇਆ ਤੇਲ ਪਾਇਆ ਜਾਵੇ ਤਾਂ ਜੋ ਮੱਛਰਾਂ ਦੇ ਅੰਡੇ ਖ਼ਤਮ ਹੋ ਜਾਣ ਅਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਇਨ੍ਹਾਂ ਸਾਰੀਆਂ ਗਤੀਵਿਧੀਆਂ ਨੂੰ ਅਮਲ ਵਿਚ ਲਿਆਉਣ ਲਈ ਸਿਹਤ ਵਿਭਾਗ ਨੇ ਨਾਅਰਾ ਦਿੱਤਾ ਹੈ ਕਿ ‘ਹਰ ਸ਼ੁੱਕਰਵਾਰ, ਡਰਾਈ ਡੇਅ’ ਮਨਾਇਆ ਜਾਵੇ। ਇਸ ਮੌਕੇ ਡਾ. ਰਾਜਵੀਰ ਕੰਬੋਜ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਨਾ, ਮਨਬੀਰ ਸਿੰਘ, ਸੁਖਦੇਵ ਸਿੰਘ ਅਤੇ ਅਤਿੰਦਰ ਪਾਲ ਸਿੰਘ ਮੌਜੂਦ ਸਨ।
ਪਿਛਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰ ‘ਆਪ’ ਦੀ ਸਰਕਾਰ ਨੇ ਕੀਤਾ ਇਕ ਹੋਰ ਵਾਅਦਾ ਪੂਰਾ-ਵਿਧਾਇਕ ਗੋਲਡੀ ਮੁਸਾਫਿਰ ਅਗਲੀ ਖ਼ਬਰ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਲੈ ਕੇ ਅਬੋਹਰ ਪ੍ਰਸ਼ਾਸਨ ਦਾ ਸਖ਼ਤ ਰੁਖ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।