12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਅਬੋਹਰ ਦੇ ਵਿਕਾਸ ਕਾਰਜਾਂ ਸੰਬੰਧੀ ਵਿਧਾਇਕ ਸੰਦੀਪ ਜਾਖੜ ਵਲੋਂ ਭਾਜਪਾ ਕੌਂਸਲਰਾਂ ਨਾਲ ਮੀਟਿੰਗ ਅਧਿਕਾਰੀਆਂ ਦੀ ਗੈਰ-ਹਾਜ਼ਰੀ ’ਤੇ ਜਤਾਇਆ ਰੋਸ, ਪੰਜਾਬ ਸਰਕਾਰ ’ਤੇ ਅਬੋਹਰ ਨਾਲ ਵਿਤਕਰਾ ਕਰਨ ਦਾ ਲਗਾਇਆ ਦੋਸ਼

ਅਜੀਤ ਡੈਸਕ 03-07-2026
ਅਬੋਹਰ, 2 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ) ਆਗਾਮੀ ਮਾਨਸੂਨ ਨੂੰ ਧਿਆਨ ਵਿਚ ਰੱਖਦਿਆਂ ਸ਼ਹਿਰ ਦੀ ਸੀਵਰੇਜ ਵਿਵਸਥਾ ਅਤੇ ਰੁਕੇ ਹੋਏ ਵਿਕਾਸ ਕਾਰਜਾਂ ਦੇ ਮੱਦੇਨਜ਼ਰ ਅਬੋਹਰ ਦੇ ਵਿਧਾਇਕ ਸੰਦੀਪ ਜਾਖੜ ਨੇ ਨਵ ਨਿਯੁਕਤ ਭਾਜਪਾ ਕੌਂਸਲਰਾਂ ਨਾਲ ਨਗਰ ਨਿਗਮ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼ਹਿਰ ਦੀਆਂ ਮੁੱਖ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ ਨੂੰ ਜਲਦੀ ਸ਼ੁਰੂ ਕਰਵਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਵਿਧਾਇਕ ਸੰਦੀਪ ਜਾਖੜ ਭਾਜਪਾ ਕੌਂਸਲਰਾਂ ਸਮੇਤ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਲਈ ਨਗਰ ਨਿਗਮ ਦਫ਼ਤਰ ਪਹੁੰਚੇ। ਉੱਥੇ ਕਮਿਸ਼ਨਰ, ਸੁਪਰਟੈਡਿੰਗ ਇੰਜੀਨੀਅਰ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਨਾ ਹੋਣ ਕਾਰਨ ਉਨ੍ਹਾਂ ਨੂੰ ਡਾਇਰੀ ਨੰਬਰ ਲਗਵਾ ਕੇ ਹੀ ਮੰਗ ਪੱਤਰ ਜਮ੍ਹਾਂ ਕਰਵਾਉਣਾ ਪਿਆ। ਸੰਦੀਪ ਜਾਖੜ ਨੇ ਅਧਿਕਾਰੀਆਂ ਦੀ ਗੈਰ-ਹਾਜ਼ਰੀ ’ਤੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਬੋਹਰ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਹੋਰ ਸ਼ਹਿਰਾਂ ਦੇ ਮੁਕਾਬਲੇ ਅਬੋਹਰ ਨੂੰ ਘੱਟ ਗਰਾਂਟ ਦਿੱਤੀ ਗਈ ਹੈ, ਜਿਸ ਕਾਰਨ ਸ਼ਹਿਰ ਦੇ ਵਿਕਾਸ ਕਾਰਜ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਮੇਅਰ ਦੀ ਚੋਣ ਪ੍ਰਕਿਰਿਆ ਅਜੇ ਤੱਕ ਪੂਰੀ ਨਾ ਹੋਣ ਕਾਰਨ ਵੀ ਵਿਕਾਸ ਕਾਰਜਾਂ ਵਿਚ ਰੁਕਾਵਟ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਕੰਮ ਤੁਰੰਤ ਕਰਵਾਏ ਜਾਣੇ ਚਾਹੀਦੇ ਹਨ। ਵਿਧਾਇਕ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸਥਾਨਕ ਕੌਂਸਲਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਹਿਤਾਂ ਨੂੰ ਪਹਿਲ ਦੇਣ ਅਤੇ ਸਰਕਾਰ ਤੋਂ ਲੋੜੀਂਦੇ ਫ਼ੰਡ ਜਾਰੀ ਕਰਵਾਉਣ ਲਈ ਯਤਨ ਕਰਨ, ਤਾਂ ਜੋ ਲੋਕਾਂ ਨੂੰ ਬਰਸਾਤ ਦੇ ਮੌਸਮ ਦੌਰਾਨ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਬਹਾਦਰ ਖੇੜਾ ਵਿਖੇ ਵਿਆਹ ਸਮਾਗਮ ਦੌਰਾਨ ਖ਼ੂਨੀ ਝੜਪ ਇੱਟਾਂ-ਪੱਥਰ ਚੱਲੇ, ਮਹਿਲਾ ਸਮੇਤ 3 ਜ਼ਖ਼ਮੀ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਅੰਦਰ ਪਾਰਟੀ ਚਿੰਨ੍ਹ ਨਾਲੋਂ ਉਮੀਦਵਾਰ ਦੇ ਨਿੱਜੀ ਅਕਸ ਨੂੰ ਵੱਧ ਮਿਲ ਰਹੀ ਹੈ ਅਹਿਮੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।