12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਅਜੀਤ ਡੈਸਕ 03-07-2026
ਫ਼ਾਜ਼ਿਲਕਾ, 2 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬੀਰਬਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਘਟਿਆਂ ਵਾਲੀ ਮੌਜੂਦ ਸੀ ਤਾਂ 2 ਨੌਜਵਾਨ ਪੁਲਿਸ ਦੀ ਗੱਡੀ ਨੂੰ ਦੇਖ ਕੇ ਭੱਜਣ ਲੱਗੇ। ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਮਨੋਜ ਕੁਮਾਰ ਪੁੱਤਰ ਕੁਲਵੰਤ ਸਿੰਘ ਵਾਸੀ ਮਾਹੂਆਣਾ ਬੋਦਲਾ ਅਤੇ ਸੁਖਵਿੰਦਰ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਚੱਕ ਖਿਓਵਾਲਾ ਕੋਲੋਂ 40 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਮੋਬਾਈਲ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਹਜ਼ਾਰਾਂ ਦੀ ਨਕਦੀ ਅਤੇ 100 ਦੇ ਕਰੀਬ ਮੋਬਾਈਲ ਚੋਰੀ ਅਗਲੀ ਖ਼ਬਰ ਹੈਰੋਇਨ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।