12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਬੱਲੂਆਣਾ ਹਲਕੇ ’ਚ ਐੱਸ.ਆਈ.ਆਰ. ਪ੍ਰਕਿਰਿਆ ਸੰਬੰਧੀ ਬੀ.ਐਲ.ਏ-1 ਅਤੇ ਬੀ.ਐਲ.ਏ-2 ਦੀ ਰੱਖੀ ਮੀਟਿੰਗ ਕਾਂਗਰਸ ਦੇ ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ ਨੇ ਜ਼ਿਲ੍ਹਾ ਆਬਜ਼ਰਵਰ ਰਾਜਿੰਦਰ ਛਾਬੜਾ ਅਤੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੱਧੂ ਦਾ ਕੀਤਾ ਸਵਾਗਤ

ਅਜੀਤ ਡੈਸਕ 03-07-2026
ਅਬੋਹਰ, 2 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਵਿਧਾਨ ਸਭਾ ਹਲਕਾ ਬੱਲੂਆਣਾ ਵਿਚ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਉਣ ਲਈ ਅਬੋਹਰ ਦੇ ਅਰੋੜਵੰਸ਼ ਧਰਮਸ਼ਾਲਾ ਵਿਖੇ ਬੀ.ਐਲ.ਏ-1 ਅਤੇ ਬੀ.ਐਲ.ਏ-2 ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਪ੍ਰੋਫੈਸਰ ਰਾਜਿੰਦਰ ਕੌਰ ਦੀ ਅਗਵਾਈ ਹੇਠ ਰੱਖੀ ਗਈ। ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਆਬਜ਼ਰਵਰ ਰਾਜਿੰਦਰ ਛਾਬੜਾ ਅਤੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਵਿਸਥਾਰ ਨਾਲ ਐੱਸ.ਆਈ.ਆਰ. ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦੇ ਹੋਏ ਖ਼ਾਸ ਤੌਰ ’ਤੇ ਬੀ.ਐਲ.ਏ-2 ਦੀਆਂ ਜ਼ਿੰਮੇਵਾਰੀਆਂ, ਵੋਟਰ ਸੂਚੀਆਂ ਦੀ ਜਾਂਚ, ਲੋੜੀਂਦੇ ਦਸਤਾਵੇਜ਼ਾਂ ਦੀ ਤਸਦੀਕ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕੰਮਲ ਕਰਨ ਲਈ ਵਿਸਥਾਰ ਪੂਰਵਕ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਾਰੇ ਬੀ.ਐਲ.ਏ. ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਉਣ ਤਾਂ ਜੋ ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਕਿਸੇ ਵੀ ਯੋਗ ਵੋਟਰ ਦੀ ਵੋਟ ਕੱਟੀ ਨਾ ਜਾਵੇ ਇਸ ਲਈ ਪੂਰੀ ਤਰ੍ਹਾਂ ਧਿਆਨ ਰੱਖਿਆ ਜਾਵੇ। ਇਸ ਮੌਕੇ ਬਲਾਕ ਪ੍ਰਧਾਨ ਸ਼ਪਿੰਦਰ ਜਾਖੜ, ਬਲਾਕ ਪ੍ਰਧਾਨ ਰਾਜਿੰਦਰ ਪੂਨੀਆ, ਯੂਥ ਆਗੂ ਦੀਪ ਬਰਾੜ, ਗੁਰਪੰਥ ਚਹਿਲ, ਜਗਸੀਰ ਚਹਿਲ, ਮਨਪ੍ਰੀਤ ਟਾਂਕ, ਜਗਸੀਰ ਗੱਦਾਦੋਬ, ਅਮਨਦੀਪ ਸਿਆਗ, ਵਿਨੋਦ ਬਾਗੜੀਆ, ਸਰਪੰਚ ਖਜਾਨ ਚੰਦ, ਸੁਖਰਾਜ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਜਲਾਲਾਬਾਦ ਵਲੋਂ ਡਾਕਟਰਜ਼ ਅਤੇ ਸੀ.ਏ. ਡੇਅ ਮੌਕੇ ਸ਼ਾਨਦਾਰ ਸਨਮਾਨ ਸਮਾਰੋਹ ਸਮਾਜ ਸੇਵਾ ਅਤੇ ਵਿੱਤੀ ਖੇਤਰ ’ਚ... ਅਗਲੀ ਖ਼ਬਰ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ‘ਮੈਂਟਰਜ਼ ਟਾਂਕ’ ਲੜੀ ਤਹਿਤ ਪੈਨਲ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।