03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਅਬੋਹਰ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਘਰ-ਘਰ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 04-07-2026
ਫ਼ਾਜ਼ਿਲਕਾ, 3 ਜੁਲਾਈ (ਅਮਰਜੀਤ ਸ਼ਰਮਾ)-ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਅਗਵਾਈ ਹੇਠ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਮੁਹਿੰਮ ਨੂੰ ਲੈ ਕੇ ਉਪ ਮੰਡਲ ਮੈਜਿਸਟਰੇਟ ਅਬੋਹਰ ਕਿਰਪਾਲ ਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 81-ਅਬੋਹਰ ਵਿਚ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਮੁਹਿੰਮ ਤਹਿਤ ਅਬੋਹਰ ਸਵੀਪ ਟੀਮ ਦੇ ਨੋਡਲ ਅਫ਼ਸਰ ਅਜੇ ਕੁਮਾਰ ਨੇ ਆਪਣੀ ਟੀਮ ਸਮੇਤ ਅਜ਼ੀਮਗੜ੍ਹ ਅਤੇ ਅਬੋਹਰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਡੋਰ-ਟੂ-ਡੋਰ ਸੰਪਰਕ ਕੀਤਾ। ਟੀਮ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਜ਼ੀਮਗੜ੍ਹ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 1, ਅਬੋਹਰ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਵੋਟਰਾਂ ਨੂੰ ਐੱਸ.ਆਈ.ਆਰ.-2026 ਦੀ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਨੋਡਲ ਅਫ਼ਸਰ ਅਜੇ ਕੁਮਾਰ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵਲੋਂ ਹਰ ਘਰ ਜਾ ਕੇ ਵੋਟਰਾਂ ਦੀ ਸਵੈ-ਪੜਤਾਲ ਲਈ ਗਣਨਾ ਫਾਰਮ ਵੰਡੇ ਜਾ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਫਾਰਮ ਵਿਚ ਆਪਣਾ ਨਾਂ, ਪਿਤਾ/ਪਤੀ ਦਾ ਨਾਂ, ਉਮਰ, ਪਤਾ, ਮੋਬਾਈਲ ਨੰਬਰ ਅਤੇ ਹੋਰ ਲੋੜੀਂਦੇ ਵੇਰਵੇ ਸਹੀ-ਸਹੀ ਦਰਜ ਕਰਕੇ ਪਛਾਣ ਪੱਤਰ, ਜਨਮ ਮਿਤੀ ਅਤੇ ਰਿਹਾਇਸ਼ ਦੇ ਸਬੂਤ ਦੇ ਨਾਲ 7 ਦਿਨਾਂ ਦੇ ਅੰਦਰ-ਅੰਦਰ ਬੀ.ਐੱਲ.ਓ. ਕੋਲ ਜਮਾਂ ਕਰਵਾਉਣ। ਉਨ੍ਹਾਂ ਕਿਹਾ ਕਿ 1 ਜਨਵਰੀ 2026 ਨੂੰ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਫਾਰਮ ਨੰਬਰ 6 ਰਾਹੀਂ ਨਵੀਂ ਵੋਟ ਬਣਵਾ ਸਕਦੇ ਹਨ, ਜਦੋਂ ਕਿ ਵੋਟ ਵਿਚ ਸੋਧ ਲਈ ਫਾਰਮ ਨੰਬਰ 8 ਅਤੇ ਨਾਂ ਕਟਵਾਉਣ ਲਈ ਫਾਰਮ ਨੰਬਰ 7 ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ੁੱਧ ਵੋਟਰ ਸੂਚੀ ਮਜ਼ਬੂਤ ਲੋਕਤੰਤਰ ਦੀ ਨੀਂਹ ਹੈ, ਇਸ ਲਈ ਕੋਈ ਵੀ ਯੋਗ ਵੋਟਰ ਇਸ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸ ਮੌਕੇ ਸਵੀਪ ਟੀਮ ਦੇ ਮੈਂਬਰ ਅਭਿਜੀਤ ਵਧਵਾ, ਮਹਾਵੀਰ, ਰਾਮ ਕੁਮਾਰ ਅਤੇ ਮਨੋਜ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐਡਵੋਕੇਟ ਹਰਪ੍ਰੀਤ ਸਿੰਘ ਨੇ ਮਹਿਲਾ ਵਕੀਲਾਂ ਦੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਵਾਏ ਅਗਲੀ ਖ਼ਬਰ ਕੱਸੀ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।