03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਐਡਵੋਕੇਟ ਹਰਪ੍ਰੀਤ ਸਿੰਘ ਨੇ ਮਹਿਲਾ ਵਕੀਲਾਂ ਦੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਵਾਏ

ਅਜੀਤ ਡੈਸਕ 04-07-2026
ਅਬੋਹਰ, 3 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ) ਆਮ ਆਦਮੀ ਪਾਰਟੀ ਦੇ ਸੂਬਾ ਲੀਗਲ ਵਿੰਗ ਦੇ ਜੁਆਇੰਟ ਸਕੱਤਰ ਅਤੇ ਸੀਨੀਅਰ ਨੇਤਾ ਐਡਵੋਕੇਟ ਹਰਪ੍ਰੀਤ ਸਿੰਘ ਨੇ ਅਬੋਹਰ ਬਾਰ ਐਸੋਸੀਏਸ਼ਨ ਦੀਆਂ ਮਹਿਲਾ ਵਕੀਲਾਂ ਦੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਫਾਰਮ ਬਾਰ ਰੂਮ ਵਿਚ ਭਰਵਾਏ। ਇਸ ਦੌਰਾਨ ਉਨ੍ਹਾਂ ਮਹਿਲਾਵਾਂ ਨੂੰ ਯੋਜਨਾ ਲਈ ਲੋੜੀਂਦੇ ਦਸਤਾਵੇਜ਼ਾਂ ਅਤੇ ਅਰਜ਼ੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਗਿਣਤੀ ਵਿਚ ਇਸ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਐਡਵੋਕੇਟ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਲਈ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਦਿੱਤਾ ਜਾਵੇਗਾ। ਇਸ ਮੌਕੇ ਐਡਵੋਕੇਟ ਅਨੰਦ ਗੁਪਤਾ, ਅੰਮ੍ਰਿਤਪਾਲ ਸਿੰਘ ਤਿੰਨਾ, ਰਬਿੰਦਰ ਦੱਤਾ, ਨੇਹਾ ਸ਼੍ਰੀ, ਸਿਮਰਨ ਸੋਢੀ, ਅੰਜਨਾ ਸੇਂਗਰ, ਸੁਨੀਤਾ ਬਿਸ਼ਨੋਈ ਆਦਿ ਵਕੀਲ ਹਾਜ਼ਰ ਸਨ। ਹਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲ ਹੈ ਅਤੇ ਅਜਿਹੇ ਜਾਗਰੂਕਤਾ ਅਭਿਆਨ ਅੱਗੇ ਵੀ ਜਾਰੀ ਰਹਿਣਗੇ।
ਪਿਛਲੀ ਖ਼ਬਰ ਘਰ ’ਚ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਅਬੋਹਰ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਘਰ-ਘਰ ਜਾ ਕੇ ਵੋਟਰਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।