03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਘਰ ’ਚ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 04-07-2026
ਜਲਾਲਾਬਾਦ, 3 ਜੁਲਾਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਘਰ ਵਿਚ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਰਮਜੀਤ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਪਿੰਡ ਛੋਟਾ ਟਿਵਾਣਾ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 25, 27 ਜੂਨ ਦੀ ਦਰਮਿਆਨੀ ਰਾਤ ਅਣਪਛਾਤੇ ਵਿਅਕਤੀਆਂ ਨੇ ਘਰ ਦੇ ਮੇਨ ਗੇਟ ਦੀ ਜਾਲੀ ਤੋੜ ਕੇ ਘਰ ਅੰਦਰ ਦਾਖਲ ਹੋ ਕੇ ਇਕ ਆਈ.ਐਫ.ਬੀ. ਕੰਪਨੀ ਦਾ ਏ.ਸੀ, ਇਨਵਰਟਰ, ਬੈਟਰੀ, ਗੈਸ ਸਿਲੰਡਰ, ਪਿੱਤਲ ਦੇ ਬਰਤਨ, 2 ਪਰਾਤਾਂ, ਇਕ ਕੜਾਹੀ, ਇੱਕ ਪ੍ਰੈੱਸ, ਇਕ ਹੇਅਰ ਡਰਾਇਰ, ਇਕ ਰੀਅਲਮੀ ਮੋਬਾਈਲ ਫ਼ੋਨ, ਡੇਢ ਤੋਲਾ ਸੋਨਾ, 50,000 ਰੁਪਏ ਨਗਦ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਹਮਲਾ ਕਰਕੇ ਭੰਨਤੋੜ ਕਰਨ ਵਾਲੇ 19 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਐਡਵੋਕੇਟ ਹਰਪ੍ਰੀਤ ਸਿੰਘ ਨੇ ਮਹਿਲਾ ਵਕੀਲਾਂ ਦੇ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਫਾਰਮ ਭਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।