04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਨਸ਼ੀਲੀਆਂ ਗੋਲੀਆਂ ਸਮੇਤ 2 ਔਰਤਾਂ ਕਾਬੂ

ਅਜੀਤ ਡੈਸਕ 04-07-2026
ਫ਼ਾਜ਼ਿਲਕਾ, 3 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਔਰਤਾਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੌਲਦਾਰ ਪਰਵਿੰਦਰ ਕੌਰ ਨੇ ਦੱਸਿਆ ਕਿ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਜੰਗੀਰੋ ਬਾਈ ਪਤਨੀ ਮਹਿੰਦਰ ਸਿੰਘ ਵਾਸੀ ਅੰਨ੍ਹੀ ਦਿੱਲੀ ਫ਼ਾਜ਼ਿਲਕਾ ਅਤੇ ਰੱਤੋ ਬਾਈ ਪਤਨੀ ਨਾਨਕ ਸਿੰਘ ਵਾਸੀ ਧੀਗੜਾ ਕਾਲੋਨੀ ਫ਼ਾਜ਼ਿਲਕਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੀਆਂ ਹਨ ਅਤੇ ਐਮ.ਆਰ.ਬਾਧਾ ਨਹਿਰ ਪਟੜੀ ਕੋਲ ਗਾਹਕਾਂ ਦੀ ਉਡੀਕ ਕਰ ਰਹੀਆਂ ਹਨ। ਇਤਲਾਹ ਦੇ ਆਧਾਰ ’ਤੇ ਪੁਲਿਸ ਨੇ ਛਾਪੇਮਾਰੀ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ ਅਤੇ 19 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀ ਸਮੇਂ ਸਿਰ ਰਾਸ਼ੀ ਨਾ ਮਿਲਣ ’ਤੇ ਹੋ ਰਹੇ ਹਨ ਭਾਰੀ ਖੱਜਲ ਖ਼ੁਆਰ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।