04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਹਲਕਾ ਬੱਲੂਆਣਾ ਦੇ ਪਿੰਡ ਢੀਗਾਂਵਾਲੀ ਦੇ ਸ਼ੇਰਗੜ੍ਹ ਰੋਡ ਦੀ ਬਦਹਾਲ ਹਾਲਤ ਕਾਰਨ ਲੋਕ ਪ੍ਰੇਸ਼ਾਨ

ਅਜੀਤ ਡੈਸਕ 04-07-2026
ਅਬੋਹਰ, 3 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਹਲਕਾ ਬੱਲੂਆਣਾ ਅਧੀਨ ਪੈਂਦੇ ਪਿੰਡ ਢੀਗਾਂਵਾਲੀ ਦੇ ਸ਼ੇਰਗੜ੍ਹ ਰੋਡ ’ਤੇ ਸਥਿਤ ਸੜਕ ਪਿਛਲੇ ਕਰੀਬ 5 ਤੋਂ 6 ਸਾਲਾਂ ਤੋਂ ਬਹੁਤ ਹੀ ਖ਼ਸਤਾ-ਹਾਲ ਹੋਈ ਪਈ ਹੈ। ਸੜਕ ਟੁੱਟੀ ਹੋਣ ਕਾਰਨ ਬਰਸਾਤ ਦੇ ਦਿਨਾਂ ਵਿਚ ਇੱਥੇ ਪਾਣੀ ਭਰ ਜਾਂਦਾ ਹੈ ਅਤੇ ਚਿੱਕੜ ਕਾਰਨ ਰਾਹਗੀਰਾਂ, ਸਕੂਲੀ ਬੱਚਿਆਂ, ਬਜ਼ੁਰਗਾਂ ਅਤੇ ਦੋਪਹੀਆ ਵਾਹਨ ਚਾਲਕਾਂ ਨੂੰ ਆਉਣ-ਜਾਣ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਕਈ ਵਾਰ ਲੋਕ ਫਿਸਲ ਕੇ ਜ਼ਖ਼ਮੀ ਵੀ ਹੋ ਚੁੱਕੇ ਹਨ। ਇਸ ਸੰਬੰਧੀ ਆਮ ਆਦਮੀ ਪਾਰਟੀ ਢੀਗਾਂਵਾਲੀ ਦੇ ਬਲਾਕ ਪ੍ਰਧਾਨ ਪਵਨਜੀਤ ਨੇ ਪੰਜਾਬ ਸਰਕਾਰ ਕੋਲ ਅਪੀਲ ਕਰਦਿਆਂ ਕਿਹਾ ਕਿ ਇਸ ਇਲਾਕੇ ਦੇ ਗ਼ਰੀਬ ਮੁਹੱਲੇ ਦੇ ਲੋਕ ਲੰਬੇ ਸਮੇਂ ਤੋਂ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਇਹ ਸੜਕ ਪਿੰਡ ਵਾਸੀਆਂ ਲਈ ਰੋਜ਼ਾਨਾ ਆਵਾਜਾਈ ਦਾ ਮੁੱਖ ਰਸਤਾ ਹੈ, ਪਰ ਇਸ ਦੀ ਮੁਰੰਮਤ ਨਾ ਹੋਣ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਪਵਨਜੀਤ ਨੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ ਅਤੇ ਸੜਕ ਦੀ ਉਸਾਰੀ ਜਾਂ ਮੁਰੰਮਤ ਲਈ ਲੋੜੀਂਦੇ ਫ਼ੰਡ ਜਾਰੀ ਕੀਤੇ ਜਾਣ। ਉਨ੍ਹਾਂ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੂੰ ਵੀ ਅਪੀਲ ਕੀਤੀ ਕਿ ਉਹ ਖ਼ੁਦ ਮੌਕੇ ਦਾ ਦੌਰਾ ਕਰਕੇ ਲੋਕਾਂ ਦੀ ਇਸ ਜਾਇਜ਼ ਮੰਗ ਵੱਲ ਧਿਆਨ ਦੇਣ ਅਤੇ ਜਲਦੀ ਕਾਰਵਾਈ ਯਕੀਨੀ ਬਣਾਉਣ। ਪਿੰਡ ਵਾਸੀਆਂ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਸੜਕ ਬਣਾਉਣ ਦੀ ਮੰਗ ਕਰ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਉਮੀਦ ਜਤਾਈ ਕਿ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਉਨ੍ਹਾਂ ਦੀ ਮੁਸ਼ਕਿਲ ਨੂੰ ਸਮਝਦੇ ਹੋਏ ਜਲਦ ਇਸ ਸਮੱਸਿਆ ਦਾ ਸਥਾਈ ਹੱਲ ਕਰੇਗਾ।
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼ਹਿਰ ’ਚ ਪੁਲਿਸ ਵਲੋਂ ਫਲੈਗ ਮਾਰਚ ਅਗਲੀ ਖ਼ਬਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਲਾਭਪਾਤਰੀ ਸਮੇਂ ਸਿਰ ਰਾਸ਼ੀ ਨਾ ਮਿਲਣ ’ਤੇ ਹੋ ਰਹੇ ਹਨ ਭਾਰੀ ਖੱਜਲ ਖ਼ੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।