04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਅਰੁਣ ਨਾਰੰਗ ਨੇ ਪਿੰਡ ਤੂਤਵਾਲਾ ’ਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਸਮੱਸਿਆਵਾਂ ਸੁਣੀਆਂ

ਅਜੀਤ ਡੈਸਕ 04-07-2026
ਅਬੋਹਰ, 3 ਜੁਲਾਈ (ਸੁਖਜੀਤ ਸਿੰਘ ਬਰਾੜ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਵਲੋਂ ਹਲਕੇ ਦੇ ਪਿੰਡ ਤੂਤਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਆਯੋਜਿਤ ਕਰ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ। ਇਸ ਦੌਰਾਨ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਸਾਢੇ ਚਾਰ ਸਾਲ ਦੌਰਾਨ ਸੂਬੇ ਨੂੰ ਵਿਕਾਸ ਪੱਖੋਂ ਅੱਗੇ ਲਿਜਾਉਣ ਲਈ ਹਰ ਪੱਖ ਤੋਂ ਕੰਮ ਕੀਤਾ ਹੈ। ਉੱਥੇ ਹੀ ਸੂਬਾ ਵਾਸੀਆਂ ਨਾਲ ਕੀਤੇ ਵਾਅਦੇ ਵੀ ਪੂਰੇ ਕੀਤੇ ਹਨ। ਮਾਵਾਂ ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਇਕ ਪਰਿਵਾਰ ਨੂੰ ਮਿਲੇਗਾ। ਤੁਸੀਂ ਵੀ ਆਉਂਦੀਆਂ ਵਿਧਾਨ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਇਕ ਵਾਰ ਫਿਰ ਤੋਂ ਡਟ ਕੇ ਸਾਥ ਦਿਓ। ਇਸ ਮੌਕੇ ਬਲਾਕ ਪ੍ਰਧਾਨ ਰਣਜੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵੇਰਕਾ ਪਸ਼ੂ ਖੁਰਾਕ ਪਲਾਂਟ ਘਣੀਏ ਕੇ ਬਾਂਗਰ ਵਿਖੇ ਯੂਰੀਆ ਖਾਦ ਦਾ ਵੱਡਾ ਘਪਲਾ ਆਇਆ ਸਾਹਮਣੇ, ਮਾਮਲਾ ਦਰਜ ਅਗਲੀ ਖ਼ਬਰ ਸੀਮੈਂਟ ਨਾਲ ਭਰਿਆ ਟਰਾਲਾ ਪਲਟਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।